ਜਲੰਧਰ 'ਚ ਰੇਲ ਰੋਕੋ ਅੰਦੋਲਨ ਨੂੰ ਭਰਵਾਂ ਹੁੰਗਾਰਾ, ਕਈ ਥਾਈਂ ਲੱਗਿਆ ਚਾਹ, ਬਿੱਸਕੁਟ ਤੇ ਪਕੌੜਿਆਂ ਦਾ ਲੰਗਰ

ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਜਥੇਬੰਦੀਆਂ ਵਲੋਂ...

ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਜਥੇਬੰਦੀਆਂ ਵਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਈ ਥਾਵਾਂ ਉੱਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਕ ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੋਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਥਾਵਾਂ ਉੱਤੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਕੇਂਦਰ ਸਰਕਾਰ ਦੇ ਖਿਲਾਫ ਆਪਣੇ ਅੰਦੋਲਨ ਦੇ ਰੁਖ ਨੂੰ ਪ੍ਰਗਟਾਇਆ ਹੈ।

ਜਲੰਧਰ ਕੈਂਟ ਸਟੇਸ਼ਨ, ਦਕੋਆ ਫਾਟਕ ਤੇ ਅੱਡਾ ਹੁਸ਼ਿਆਰਪੁਰ ਫਾਟਕ ਉੱਤੇ ਵੀ ਕਿਸਾਨਾਂ ਨੇ ਭਾਰੀ ਗਿਣਤੀ ਵਿਚ ਇਕੱਠਿਆਂ ਹੋ ਕੇ ਆਪਣੀ ਏਕਤਾ ਨੂੰ ਪ੍ਰਗਟਾਇਆ। ਇਸ ਦੌਰਾਨ ਪ੍ਰਦਰਸ਼ਨ ਕਰਦੇ ਕਿਸਾਨਾਂ ਨੇ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨ ਮਾਰੂ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ। ਹਾਲਾਂਕਿ ਇਸ ਦੌਰਾਨ ਰੇਲ ਸਫਲ ਕਰਨ ਵਾਲੇ ਮੁਸਾਫਰਾਂ ਨੂੰ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਕਿਸਾਨਾਂ ਵਲੋਂ ਮੁਸਾਫਰਾਂ ਦੀਆਂ ਦਿੱਕਤਾਂ ਨੂੰ ਕੁਝ ਘੱਟ ਕਰਨ ਲਈ ਚਾਹ, ਬਿੱਸਕੁਟ ਤੇ ਬ੍ਰੈੱਡ ਪਕੌੜਿਆਂ ਦਾ ਲੰਗਰ ਵੀ ਲਾਇਆ।

Get the latest update about biscuits langar, check out more about tea, Jalandhar & Rai Roko

Like us on Facebook or follow us on Twitter for more updates.