ਸੰਯੁਕਤ ਕਿਸਾਨ ਮੋਰਚੇ ਨੇ ਭਲਕੇ ਦੁਕਾਨਾਂ ਖੁੱਲ੍ਹਵਾਉਣ ਦਾ ਕੀਤਾ ਐਲਾਨ, ਹੱਕ 'ਚ ਨਿੱਤਰੇ ਵਪਾਰੀ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿ...

ਅੰਮ੍ਰਿਤਸਰ (ਬਿਊਰੋ): ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ 8 ਤਾਰੀਖ ਨੂੰ ਕਿਸਾਨ ਸ਼ਹਿਰ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ, ਜੋ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਲਗਾਏ ਲਾਕਡਾਊਨ ਤੋਂ ਬਾਅਦ ਬੰਦ ਹਨ।


ਕਿਸਾਨਾਂ ਦੇ ਇਸ ਐਲਾਨ ਉੱਤੇ ਪੰਜਾਬ ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਜੋ ਐਲਾਨ ਕੀਤਾ ਹੈ ਅਸੀਂ ਉਸਦਾ ਸਮਰਥਨ ਕਰਦੇ ਹਾਂ ਕਿ ਉਨ੍ਹਾਂ ਨੇ ਸਾਡੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਇਹ ਐਲਾਨ ਕੀਤਾ ਹੈ ਲੇਕਿਨ ਪੰਜਾਬ ਸਰਕਾਰ ਵਲੋਂ ਕਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੜੀਵਾਰ ਦੁਕਾਨਾਂ ਖੋਲ੍ਹਣ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਗੰਭੀਰ ਵੀ ਲੱਗ ਰਹੀ ਹੈ। ਲੱਗ ਰਿਹਾ ਹੈ ਕਿ 8 ਮਈ ਤੋਂ ਪਹਿਲਾਂ ਹੀ ਦੁਕਾਨਦਾਰਾਂ ਦਾ ਹੱਲ ਹੋ ਜਾਵੇਗਾ । 


ਉੱਥੇ ਅੰਮ੍ਰਿਤਸਰ ਦੀ ਨਿਊ ਆਈਡੀਐਚ ਮਾਰਕੀਟ ਦੇ ਪ੍ਰਧਾਨ ਅਤੇ ਦੁਕਾਨਦਾਰ ਦਾ ਕਹਿਣਾ ਹੈ ਕਿ ਕਿਸਾਨਾਂ ਵਲੋਂ ਜੋ ਉਨ੍ਹਾਂ ਦੇ ਸਮਰਥਨ ਵਿੱਚ ਐਲਾਨ ਕੀਤਾ ਹੈ ਕਿ 8 ਤਾਰੀਖ ਨੂੰ ਉਨ੍ਹਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ ਉਹ ਉਸਦਾ ਸਮਰਥਨ ਕਰਦੇ ਹਨ ਅਤੇ 8 ਤਾਰੀਖ ਨੂੰ ਦੁਕਾਨਾਂ ਖੋਲ੍ਹਣਗੇ ਵੀ ਕਿਉਂਕਿ ਸ਼ਹਿਰ ਦੇ ਕਈ ਹਿੱਸਿਆਂ ਵਿਚ ਦੁਕਾਨਾਂ ਖੁੱਲ੍ਹੀਆਂ ਵੀ ਹੋਈਆਂ ਹਨ, ਜਦੋ ਇਹ ਪੁੱਛੇ ਜਾਣ ਕਿ ਇਹ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੋਵੇਗੀ ਤੇ ਕਿਹਾ ਕਿ ਅਸੀਂ ਕੋਵਿਡ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਮੰਨ ਰਹੇ ਹਨ ਤਾਂ ਸਿਰਫ ਸਾਡੀਆਂ ਹੀ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਗ਼ਲਤ ਹਨ।

Get the latest update about favor, check out more about announces, Samyukta Kisan Morcha, Traders & Truescoop

Like us on Facebook or follow us on Twitter for more updates.