ਸੰਦੀਪ ਨੰਗਲ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸੁਲਝਾਈ ਗੁੱਥੀ, 4 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਦੱਸਣਯੋਗ ਹੈ ਕਿ 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ...

ਕਬੱਡੀ ਖਿਡਾਰੀ ਸੰਦੀਪ ਨੰਗਲ ਕਤਲ ਮਾਮਲੇ 'ਚ ਪੰਜਾਬ ਪੁਲਿਸ ਦੀ ਵੱਡੀ ਜਿੱਤ ਹਾਸਿਲ ਹੋਈ ਹੈ। ਪੰਜਾਬ ਪੁਲਿਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ, ਇਸ ਕਤਲ ਦੀ ਸਾਜਿ਼ਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ।

ਦੱਸਣਯੋਗ ਹੈ ਕਿ 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਗ੍ਰਿਫਤਾਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ , ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ ,ਗੁਰੂਗ੍ਰਾਮ, ਹਰਿਆਣਾ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਚਾਰੇ  ਅਪਰਾਧੀ, ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਨ੍ਹਾਂ ਵਿੱਚ ਜਿ਼ਆਦਾਤਰ ਕਤਲ ਅਤੇ ਇਰਾਦਾ ਕ਼ਤਲ ਦੇ ਕੇਸ ਹਨ, `ਚ ਲੋੜੀਂਦੇ ਹਨ,  ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਸੀ।

ਪੁਲਿਸ ਨੇ ਤਿੰਨ ਮੁੱਖ ਸਾਜਿਸ਼ਘਾੜਿਆਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ, ਜੋ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਅੱਜ-ਕੱਲ੍ਹ ਬਰੈਂਪਟਨ, ਓਨਟਾਰੀਓ, ਕੈਨੇਡਾ ਵਿੱਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ; ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਵਾਸੀ ਪਿੰਡ ਦੁੱਨੇਕੇ,ਵਾਸੀ ਮੋਗਾ ਅਤੇ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ `ਚ ਰਹਿ ਰਿਹਾ ਹੈ, ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜ਼ੋ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ,ਵਜੋਂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.)  ਪੰਜਾਬ ਵੀ.ਕੇ ਭਾਵਰਾ ਨੇ ਸ਼ਨਿਚਵਾਰ ਨੂੰ ਦੱਸਿਆ ਕਿ ਪੂਰੀ ਬਾਰੀਕਬੀਨੀ ਜਾਂਚ ਅਤੇ ਇਤਲਾਹ ਦੇ ਅਧਾਰ `ਤੇ, ਜਲੰਧਰ ਦਿਹਾਤੀ ਪੁਲਿਸ ਨੇ ਫਤਹਿ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ  ਸੀ।

Get the latest update about CANADA SANDEEP NANGAL AMBIYA CASE, check out more about SANDEEP NANGAL AMBIYA CASE, PUNJAB NEWS, INTERNATIONAL KABADDI PLAYER KILLED & PUNJAB POLICE ARRESTED SNOVER DHILLON

Like us on Facebook or follow us on Twitter for more updates.