ਚੋਣਾਂ ਤੋਂ ਪਹਿਲਾਂ ਇਸ ਕਾਂਗਰਸ ਆਗੂ ਨੇ ਡਰੱਗ ਮਾਮਲੇ 'ਚ ਦੱਸਿਆ ਕਿ ਮਜੀਠੀਆ ਖਿਲਾਫ ਆਖਿਰ ਕਿਉਂ ਨਹੀਂ ਹੋਈ ਕਾਰਵਾਈ? 

ਜਲੰਧਰ ਤੇ ਹੁਸ਼ਿਆਰਪੁਰ ਲੋਕ ਸਭਾ ਹਲਕਿਆਂ ਤੋਂ ਕਾਂਗਰਸ ਦੀ ਟਿਕਟ ਲਈ ਦਾਅਵੇਦਾਰੀ ਠੋਕਣ ਵਾਲੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੇ ਦੱਸਿਆ ਹੈ ਕਿ...

ਚੰਡੀਗੜ੍ਹ— ਜਲੰਧਰ ਤੇ ਹੁਸ਼ਿਆਰਪੁਰ ਲੋਕ ਸਭਾ ਹਲਕਿਆਂ ਤੋਂ ਕਾਂਗਰਸ ਦੀ ਟਿਕਟ ਲਈ ਦਾਅਵੇਦਾਰੀ ਠੋਕਣ ਵਾਲੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੇ ਦੱਸਿਆ ਹੈ ਕਿ ਅਕਾਲੀ ਦਲ 'ਚ ਹੁਣ ਵੱਡੇ ਬਾਦਲ ਦੀ ਨਹੀਂ ਚੱਲਦੀ। ਉਨ੍ਹਾਂ ਕਿਹਾ ਕਿ ਉਹ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਹੁਣ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਬੁਰੇ ਦੌਰ 'ਚੋਂ ਗੁਜ਼ਰ ਰਿਹਾ ਹੈ। ਇਨ੍ਹਾਂ ਚੋਣਾਂ 'ਚ ਉਸ ਨੂੰ ਇੱਕ ਵੀ ਸੀਟ ਨਹੀਂ ਮਿਲਣੀ। ਉਨ੍ਹਾਂ ਕਿਹਾ ਕਿ ਕੇਸ 'ਚ ਸਟੇਅ ਮਿਲਣ ਤੋਂ ਬਾਅਦ ਹੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਹੈ।
ਇਸ ਮੌਕੇ ਫਿਲੌਰ ਨੇ ਕਿਹਾ ਕਿ 2007 ਤੋਂ ਅਕਾਲੀ ਦਲ 'ਚ ਉਨ੍ਹਾਂ ਨਾਲ ਗਲਤ ਹੋਣਾ ਸ਼ੁਰੂ ਹੋਇਆ ਸੀ।ਉਨ੍ਹਾਂ ਨੂੰ ਸੀ.ਪੀ.ਐਸ .ਬਣਾਇਆ ਗਿਆ, ਜਦਕਿ ਮਜੀਠੀਆ ਨੂੰ ਮੰਤਰੀ ਬਣਾ ਦਿੱਤਾ। ਉਨ੍ਹਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਬਾਰੇ ਗੱਲ ਕਰਦਿਆਂ ਕਿਹਾ ਕਿ ਈ.ਡੀ. ਦੇ ਅਫ਼ਸਰ ਨੇ ਖ਼ੁਦ ਅਦਾਲਤ 'ਚ ਮੰਨਿਆ ਸੀ ਕਿ ਉਹ ਦਬਾਅ ਹੇਠ ਕੰਮ ਕਰਦਾ ਹੈ। ਈ.ਡੀ. ਪੂਰੇ ਮੁਲਕ 'ਚ ਵਿਰੋਧੀਆਂ ਨੂੰ ਟਾਰਗੇਟ ਕਰ ਰਹੀ ਹੈ। ਈ.ਡੀ. ਵਲੋਂ ਪੇਸ਼ ਡਾਇਰੀ 'ਚ ਕੁੱਲ 300 ਨਾਂ ਸੀ, ਪਰ ਸਿਰਫ ਉਨ੍ਹਾਂ 'ਤੇ ਹੀ ਕਾਰਵਾਈ ਕੀਤੀ ਗਈ।
ਕਾਂਗਰਸ ਆਗੂ ਨੇ ਰੋਸ ਜਤਾਇਆ ਕਿ ਮਾਮਲੇ 'ਚ ਮਜੀਠੀਆ ਦਾ ਵੀ ਸਿੱਧਾ ਨਾਂ ਸਾਹਮਣੇ ਆਇਆ ਸੀ, ਪਰ ਉਨ੍ਹਾਂ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
 

Get the latest update about Drugs Case, check out more about Bikram singh Majithia, E.D., Sarwan Singh Phillaur & Congress

Like us on Facebook or follow us on Twitter for more updates.