ਵਾਤਾਵਰਨ ਸੁਰੱਖਿਆ ਲਈ SGPC ਦੀ ਪਹਿਲ, ਗੁਰਦੁਆਰਿਆਂ ਦੇ ਨਾਲ ਲੱਗਦੀ 1-1 ਏਕੜ ਜ਼ਮੀਨ 'ਤੇ ਵਸਾਇਆ ਜਾਵੇਗਾ ਜੰਗਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵਾਤਾਵਰਣ ਦੀ ਸੁਰੱਖਿਆ ਲਈ ਵੱਡਾ ਫੈਸਲਾ ਲੈਂਦਿਆਂ ਜੰਗਲ ਲਗਾਉਣ ਦੀ ਗੱਲ ਕਹੀ ਹੈ। ਇਹ ਫੈਸਲਾ ਮੱਤੇਵਾੜਾ ਦੇ ਜੰਗਲਾਂ ਨੂੰ ਕੱਟ ਕੇ ਉਦਯੋਗ ਸਥਾਪਤ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਲਿਆ ਹੈ। ਇਸ ਜੰਗਲ ਦੀ ਇੱਕ ਇਤਿਹਾਸਕ ਮਾਨਤਾ ਹੈ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵਾਤਾਵਰਣ ਦੀ ਸੁਰੱਖਿਆ ਲਈ ਵੱਡਾ ਫੈਸਲਾ ਲੈਂਦਿਆਂ ਜੰਗਲ ਲਗਾਉਣ ਦੀ ਗੱਲ ਕਹੀ ਹੈ। ਇਹ ਫੈਸਲਾ ਮੱਤੇਵਾੜਾ ਦੇ ਜੰਗਲਾਂ ਨੂੰ ਕੱਟ ਕੇ ਉਦਯੋਗ ਸਥਾਪਤ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਲਿਆ ਹੈ। ਇਸ ਜੰਗਲ ਦੀ ਇੱਕ ਇਤਿਹਾਸਕ ਮਾਨਤਾ ਹੈ। ਇਸ ਦੇ ਬਾਵਜੂਦ ਸਰਕਾਰ ਨੇ ਵਾਤਾਵਰਨ ਨੂੰ ਦਰਕਿਨਾਰ ਕਰਕੇ ਦਰੱਖਤਾਂ ਦੀ ਕਟਾਈ ਕਰਕੇ ਉਦਯੋਗ ਲਗਾਉਣ ਦੀ ਗੱਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਤੇਵਾੜਾ ਦੇ ਜੰਗਲਾਂ ਦੀ ਕਟਾਈ ਦੀ ਨਿਖੇਧੀ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰਾਂ ਵਾਤਾਵਰਨ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੀਆਂ ਹਨ, ਦੂਜੇ ਪਾਸੇ ਜੰਗਲ ਕੱਟਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜੇਕਰ ਜੰਗਲਾਂ ਨੂੰ ਕੱਟਿਆ ਗਿਆ ਤਾਂ ਇਹ ਮਨੁੱਖਤਾ ਦਾ ਕਤਲ ਹੋਵੇਗਾ। ਇਸ ਲਈ ਵਾਤਾਵਰਨ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਹੋਏ ਸ਼੍ਰੋਮਣੀ ਕਮੇਟੀ ਆਪਣੇ ਗੁਰਦੁਆਰਿਆਂ ਦੇ ਆਲੇ-ਦੁਆਲੇ 1-1 ਏਕੜ ਜ਼ਮੀਨ 'ਤੇ ਜੰਗਲ ਲਗਾਏਗੀ। ਇਹ ਵਾਤਾਵਰਨ ਨੂੰ ਬਚਾਉਣ ਦਾ ਉਪਰਾਲਾ ਹੈ। ਇਸ ਨਾਲ ਲੋਕਾਂ ਨੂੰ ਸ਼ੁੱਧ ਹਵਾ ਮਿਲਣੀ ਵੀ ਆਸਾਨ ਹੋਵੇਗੀ ਅਤੇ ਜੰਗਲੀ ਜੀਵਾਂ ਨੂੰ ਵੀ ਸੁਰੱਖਿਆ ਮਿਲੇਗੀ।

ਜਿਕਰਯੋਗ ਹੈ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਵਿੱਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦੇ ਕੰਢੇ ਸਥਿਤ ਇਕਲੌਤੇ ਜੰਗਲ ਮੱਤੇਵਾੜਾ ਨੂੰ ਸਨਅਤੀ ਪਾਰਕ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਹੈ। 4000 ਏਕੜ 'ਚ ਫੈਲੇ ਇਸ ਜੰਗਲ ਨੇ ਇਸ ਸਮੇਂ ਜੰਗਲੀ ਜੀਵਾਂ ਦੀਆਂ ਸੈਂਕੜੇ ਕਿਸਮਾਂ ਨੂੰ ਆਪਣੀ ਗੋਦ 'ਚ ਰੱਖਿਆ ਹੋਇਆ ਹੈ। ਹਾਈਵੇਅ ਦੇ ਆਧੁਨਿਕੀਕਰਨ ਤੋਂ ਬਾਅਦ ਪੰਜਾਬ ਵਿੱਚ ਹੁਣ ਸਿਰਫ਼ 3.50 ਫ਼ੀਸਦੀ ਜੰਗਲ ਹੀ ਬਚੇ ਹਨ।

Get the latest update about Punjab news, check out more about Punjab environment, environment & sgpc

Like us on Facebook or follow us on Twitter for more updates.