ਢੀਂਡਸਾ ਦੀ ਕੁਰਸੀ 'ਤੇ ਹੁਣ ਬੈਠਣਗੇ ਸ਼ਰਨਜੀਤ ਢਿੱਲੋਂ

ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹੁਣ ਉਨ੍ਹਾਂ ਵੱਲੋਂ ਅਸਤੀਫਾ ਦੇਣ ਤੋਂ ਤੁਰੰਤ...

ਚੰਡੀਗੜ੍ਹ— ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹੁਣ ਉਨ੍ਹਾਂ ਵੱਲੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਐਲਾਨ ਕਰ ਦਿੱਤਾ। ਹੁਣ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਿਧਾਨ ਸਭਾ 'ਚ ਵਿਧਾਇਕ ਦਲ ਦੇ ਨਵੇਂ ਨੇਤਾ ਹੋਣਗੇ। ਯਾਦ ਰਹੇ ਅੱਜ ਅਕਾਲੀ ਦਲ ਦੇ ਲੀਡਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤੁਰੰਤ ਸਵੀਕਾਰ ਕਰ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸ਼ਰਨਜੀਤ ਢਿੱਲੋਂ ਨੂੰ ਨਵਾਂ ਲੀਡਰ ਥਾਪ ਦਿੱਤਾ।

ਭਵਿੱਖਵਾਣੀ!! ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਮੌਸਮ ਹੋ ਸਕਦੈ ਖ਼ਰਾਬ

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਦਿੰਦਿਆਂ ਵਿਧਾਇਕ ਪਰਮਿੰਦਰ ਢੀਂਡਸਾ ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ। ਪਰਮਿੰਦਰ ਢੀਂਡਸਾ ਦੇ ਅਸਤੀਫੇ ਨੂੰ ਬਿਨਾਂ ਦੇਰੀ ਕੀਤੇ ਸੁਖਬੀਰ ਬਾਦਲ ਵੱਲੋਂ ਕੋਰ ਕਮੇਟੀ ਦੀ ਬੈਠਕ ਦੌਰਾਨ ਹੀ ਸਵੀਕਾਰ ਕਰ ਲਿਆ ਗਿਆ। ਇਸ ਦੇ ਨਾਲ ਹੀ ਨਵਾਂ ਲੀਡਰ ਵੀ ਥਾਪ ਦਿੱਤਾ। ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਤੋਂ ਬਾਅਦ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਇਹ ਐਕਸ਼ਨ ਲਿਆ ਹੈ। ਪਰਮਿੰਦਰ ਨੇ ਹਾਲ ਦੀ ਘੜੀ ਵਿਧਾਨ ਸਭਾ ਵਿੱਚ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਂਝ ਉਹ ਅਕਾਲੀ ਦਲ ਵਿੱਚ ਬਣੇ ਰਹਿਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਹਾ ਸੀ ਕਿ ਉਹ ਪਾਰਟੀ ਦੇ ਅੰਦਰ ਹੀ ਰਹਿ ਕੇ ਆਵਾਜ਼ ਉਠਾਉਂਦੇ ਰਹਿਣਗੇ। ਇਸ ਲਈ ਹੁਣ ਵੇਖਣਾ ਹੋਏਗਾ ਕਿ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਦੇ ਹਨ ਜਾਂ ਫਿਰ ਇਹ ਲੜਾਈ ਹੋਰ ਕੀ ਰੂਪ ਧਾਰਦੀ ਹੈ।

Get the latest update about Political News, check out more about Former Punjab Finance Minister, Punjab News, True Scoop News & Sukhdev Singh Dhindsa

Like us on Facebook or follow us on Twitter for more updates.