ਸੈਕਰਾਮੈਂਟੋ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜਧਾਨੀ ਸੈਕਰਾਮੈਂਟੋ ਦਾ ਭੀੜ-ਭੜੱਕੇ ਵਾਲਾ ਇਲਾਕਾ ਅਚਾਨਕ ਗੋਲੀਬਾਰੀ ਦੀਆਂ ਆਵਾਜ਼ਾਂ ਨਾਲ ਕੰਬ ਗਿਆ। ਗੋਲੀਬਾਰੀ 'ਚ 6 ਲੋਕਾਂ ਦੀ ਮੌਤ ਦੱਸੀ ਜਾ ਰਹੀ ਹੈ, ਜਦਕਿ ਘੱਟੋ-ਘੱਟ 9 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਏਐੱਫਪੀ ਸਮਾਚਾਰ ਏਜੰਸੀ ਨੇ ਸੈਕਰਾਮੈਂਟੋ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਕੈਲੀਫੋਰਨੀਆ ਵਿੱਚ ਗੋਲੀਬਾਰੀ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਹੈ।
ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ 'ਚ ਹੋਈ ਇਸ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਐਤਵਾਰ ਸਵੇਰੇ ਦੀ ਦੱਸੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ਦੀ ਲਪੇਟ 'ਚ ਆਏ 15 ਲੋਕਾਂ 'ਚੋਂ 6 ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰ ਰਹੀ ਹੈ।
‘ਦਿ ਵਾਸ਼ਿੰਗਟਨ ਪੋਸਟ’ ਦੀ ਰਿਪੋਰਟ ਮੁਤਾਬਕ ਪੁਲਿਸ ਮੁਤਾਬਕ ਇਹ ਘਟਨਾ ਐਤਵਾਰ (ਸਥਾਨਕ ਸਮੇਂ ਅਨੁਸਾਰ) ਤੜਕੇ ਵਾਪਰੀ। ਸੈਕਰਾਮੈਂਟੋ ਪੁਲਿਸ ਨੇ ਟਵੀਟ ਕੀਤਾ ਕਿ ਅਧਿਕਾਰੀਆਂ ਨੇ ਘੱਟੋ-ਘੱਟ 15 ਗੋਲੀਬਾਰੀ ਪੀੜਤਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ ਛੇ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
Get the latest update about USA, check out more about californias, 6 Dead, Online Punjabi News & shootout
Like us on Facebook or follow us on Twitter for more updates.