ਅੰਮ੍ਰਿਤਸਰ 'ਚ ਲੱਗੇ ਸਿੱਧੂ-ਇਮਰਾਨ ਦੇ ਹੋਰਡਿੰਗਸ, ਕਰਤਾਰਪੁਰ ਲਾਂਘੇ ਦੇ ਦੱਸੇ ਅਸਲੀ 'ਹੀਰੋ'

ਸ਼੍ਰੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ 2200 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਪੰਜਾਬ ਸੂਬੇ ਪਹੁੰਚਿਆ। 9 ਨਵੰਬਰ ਨੂੰ ਇਸ ਲਾਂਘੇ ਦਾ ਉਦਘਾਟਨ ਹੋਣਾ ਹੈ। ਇਸ ਸਮਾਗਮ 'ਚ ਪੰਜਾਬ ਦੇ ਮੁੱਖ ਆਗੂਆਂ ਦੇ ਨਾਲ-ਨਾਲ ਸਾਬਕਾ...

ਅੰਮ੍ਰਿਤਸਰ— ਸ਼੍ਰੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ 2200 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਪੰਜਾਬ ਸੂਬੇ ਪਹੁੰਚਿਆ। 9 ਨਵੰਬਰ ਨੂੰ ਇਸ ਲਾਂਘੇ ਦਾ ਉਦਘਾਟਨ ਹੋਣਾ ਹੈ। ਇਸ ਸਮਾਗਮ 'ਚ ਪੰਜਾਬ ਦੇ ਮੁੱਖ ਆਗੂਆਂ ਦੇ ਨਾਲ-ਨਾਲ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣਗੇ। ਸ਼ਹਿਰ 'ਚ ਕਈ ਥਾਵਾਂ 'ਤੇ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹੋਰਡਿੰਗ ਲਾਏ ਗਏ ਹਨ। ਇਨ੍ਹਾਂ ਪੋਸਟਰਾਂ 'ਚ ਦੋਵਾਂ ਨੂੰ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਅਸਲੀ ਹੀਰੋ ਦਰਸਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਪੋਸਟਰ ਇਕ ਕਾਂਗਰਸੀ ਕੌਂਸਲਰ ਦੇ ਪਤੀ ਹਰਪਾਲ ਸਿੰਘ ਵੇਰਕਾ ਵੱਲੋਂ ਲਗਵਾਏ ਗਏ ਹਨ। ਅੰਮ੍ਰਿਤਸਰ ਸ਼ਹਿਰ ਦੇ ਗੁਮਟਾਲਾ ਇਲਾਕੇ ਦੇ ਇਲਾਵਾ ਭੰਡਾਰੀ ਪੁਲ ਦੇ ਆਸਪਾਸ ਵੀ ਇਸ ਪੋਸਟਰ ਲਾਏ ਗਏ ਹਨ। ਪੋਸਟਰਾਂ 'ਚ ਲਿਖਿਆ ਗਿਆ ਹੈ, ''ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਵਾਲੇ ਅਸਲੀ ਹੀਰੋ, ਅਸੀਂ ਪੰਜਾਬੀ ਹਿੱਕ ਠੋਕ ਕੇ ਕਹਿੰਦੇ ਹਾਂ ਕਿ ਇਸ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖ਼ਾਨ ਨੂੰ ਜਾਂਦਾ ਹੈ ਕਿਉਂਕਿ ਅਸੀਂ ਅਕ੍ਰਿਤਘਣ ਨਹੀਂ ਹਾਂ।''

ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪਾਕਿ ਨੇ ਰਿਲੀਜ਼ ਕੀਤਾ ਗੀਤ, ਸਿੱਧੂ ਤੇ ਭਿੰਡਰਾਵਾਲੇ ਦਾ ਕੀਤਾ ਖ਼ਾਸ ਜ਼ਿਕਰ

ਦੱਸ ਦੇਈਏ ਬਾਅਦ 'ਚ ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖਾਨ ਦਾ ਧੰਨਵਾਦ ਕਰਨ ਵਾਲੇ ਲਗਾਏ ਗਏ ਹੋਰਡਿੰਗ ਨੂੰ ਹਟਾ ਦਿੱਤਾ ਗਿਆ, ਜਿਸ 'ਤੇ ਹਰਪਾਲ ਸਿੰਘ ਵੇਰਕਾ ਨੇ ਕਿਹਾ ਭਲਕੇ ਨਗਰ ਨਿਗਮ ਦੇ ਮੇਅਰ ਅਤੇ ਹੋਰ ਅਧਿਕਾਰੀਆਂ ਨੂੰ ਕੌਂਸਲਰ ਮਿਲਣਗੇ। ਹਰਪਾਲ ਸਿੰਘ ਵੇਰਕਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਹੋਰਡਿੰਗ ਲਗਾਉਣ ਦੀ ਇਜਾਜ਼ਤ ਇਸ ਕਾਰਨ ਨਹੀਂ ਲਈ ਕਿਉਂਕਿ ਇਹ ਧਾਰਮਿਕ ਕੰਮ ਸੀ ਤੇ ਧਾਰਮਿਕ ਕੰਮ ਸਾਰਿਆਂ ਦਾ ਸਾਂਝਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਜ਼ਿਸ਼ ਦੇ ਤਹਿਤ ਹੋਰਡਿੰਗ ਹਟਾਏ ਗਏ ਹਨ ਕਿਉਂਕਿ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਜੇਬ੍ਹ ਗਰਮ ਨਹੀਂ ਕੀਤੀ।

Get the latest update about Pakistan News, check out more about Kartarpur Corridor News, Imran Khan, Kartarpur Corridor & True Scoop News

Like us on Facebook or follow us on Twitter for more updates.