ਸਿੱਧੂ ਮੂਸੇਵਾਲਾ ਕਤਲਕਾਂਡ: 3 ਦਿਨ ਬਾਅਦ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਜਾਣਗੇ CM ਮਾਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪਿੰਡ ਮੂਸਾ ਦਾ ਦੌਰਾ ਕਰਨਗੇ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਮੂਸੇ...

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪਿੰਡ ਮੂਸਾ ਦਾ ਦੌਰਾ ਕਰਨਗੇ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਅੱਜ ਕਈ ਵੱਡੇ ਨੇਤਾ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪਹੁੰਚੇ, ਜਿਨ੍ਹਾਂ 'ਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਸਨ। ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਤੇ ਕੁਲਦੀਪ ਧਾਲੀਵਾਲ ਨੇ ਵੀ ਪਰਿਵਾਰ ਨਾਲ ਮੁਲਾਕਾਤ ਕੀਤੀ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਕਈ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਹੁਣ ਮੁੱਖ ਮੰਤਰੀ ਭਗਵਾਨ ਮਾਨ ਵੀ ਸਿੱਧੂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਨੂੰ ਮੰਨਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਕਈ ਪ੍ਰਸ਼ੰਸਕਾਂ 'ਚ ਕਾਫੀ ਗੁੱਸਾ ਹੈ। ਇਸ ਦੇ ਨਾਲ ਹੀ ਘਟਨਾ ਦੇ 3 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਾਤਲਾਂ ਦਾ ਪਤਾ ਨਹੀਂ ਲੱਗ ਸਕਿਆ। ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਅਜੇ ਤੱਕ ਇਸ ਘਟਨਾ ਦਾ ਮਾਸਟਰਮਾਈਂਡ ਕੌਣ ਹੈ, ਦਾ ਖੁਲਾਸਾ ਨਹੀਂ ਹੋ ਸਕਿਆ ਹੈ।

Get the latest update about Bhagwant Mann, check out more about Punjab CM, Punjab News, Sidhu Moosewala murder case & Truescoop News

Like us on Facebook or follow us on Twitter for more updates.