ਸਿੱਧੂ ਮੂਸੇਵਾਲਾ ਕਤਲੇਆਮ 'ਤੇ ਸਿਆਸਤ ਗਰਮਾਈ: ਭਲਕੇ ਸਿੱਧੂ ਦੇ ਮਾਤਾ ਪਿਤਾ ਨੂੰ ਮਿਲਣ ਪੰਜਾਬ ਆਉਣਗੇ ਰਾਹੁਲ ਤੇ ਪ੍ਰਿਅੰਕਾ ਗਾਂਧੀ

ਸਿੱਧੂ ਦੇ ਕਤਲੇਆਮ ਤੋਂ ਬਾਅਦ ਜਿਥੇ ਹਰ ਪਾਰਟੀ ਦੇ ਆਗੂ ਸਿੱਧੂ ਦੇ ਪਰਿਵਾਰ ਨੂੰ ਮਿਲਣ ਲਈ ਮੂਸਾ ਪਿੰਡ ਪਹੁੰਚ ਰਹੇ ਹਨ ਇਸੇ ਦੇ ਚਲਦਿਆਂ ਹੁਣ ਭਲਕੇ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵੀ ਪੰਜਾਬ ਆ ਰਹੇ ਹਨ...

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸਿੱਧੂ ਦੇ ਕਤਲੇਆਮ ਤੋਂ ਬਾਅਦ ਜਿਥੇ ਹਰ ਪਾਰਟੀ ਦੇ ਆਗੂ ਸਿੱਧੂ ਦੇ ਪਰਿਵਾਰ ਨੂੰ ਮਿਲਣ ਲਈ ਮੂਸਾ ਪਿੰਡ ਪਹੁੰਚ ਰਹੇ ਹਨ ਇਸੇ ਦੇ ਚਲਦਿਆਂ ਹੁਣ ਭਲਕੇ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵੀ ਪੰਜਾਬ ਆ ਰਹੇ ਹਨ। ਉਹ ਦੁਪਹਿਰ 12 ਵਜੇ ਦੇ ਕਰੀਬ ਪਿੰਡ ਮੂਸੇਵਾਲਾ ਪਹੁੰਚਣਗੇ ਅਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੂੰ ਮਿਲਣਗੇ। ਇਸ ਖਬਰ ਦੇ ਆਉਣ ਨਾਲ ਹੀ ਸੁਰੱਖਿਆ ਪ੍ਰਬੰਧ ਨੂੰ ਵੀ ਵਧਾ ਦਿੱਤਾ ਗਿਆ ਹੈ।   

ਸਿੱਧੂ ਮੂਸੇਵਾਲਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਸ ਨੇ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਵੀ ਚੋਣ ਲੜੀ ਸੀ, ਹਾਲਾਂਕਿ ਉਹ ਚੋਣ ਹਾਰ ਗਏ ਸਨ। ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਦਸੇ ਜਾਂਦੇ ਰਹੇ ਹਨ। ਕਾਂਗਰਸ ਪਹਿਲੇ ਦਿਨ ਤੋਂ ਹੀ ਇਸ ਮੁੱਦੇ 'ਤੇ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰ ਰਹੀ ਹੈ। ਸਰਕਾਰ ਵੱਲੋਂ ਸੁਰੱਖਿਆ ਘਟਾਉਣ ਦੇ ਅਗਲੇ ਹੀ ਦਿਨ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ।

Get the latest update about RAHUL GANDHI, check out more about PRIYANKA GANDHI, SIDHU MOOSEWALA, BJP SIDHU MOOSEWALA MURDER & CONGRESS

Like us on Facebook or follow us on Twitter for more updates.