ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ, ਮਾਨਸਾ ਅਨਾਜ ਮੰਡੀ ਵਿਖੇ ਭੋਗ ਸਮਾਗਮ 'ਚ 1 ਲੱਖ ਤੋਂ ਵੱਧ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਉਮੀਦ

ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੋਣਜਾ ਰਹੀ ਹੈ ਜਿਸ ਦੇ ਲਈ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਇੱਕ ਲੱਖ ਤੋਂ ਵੱਧ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਉਮੀਦ ਹੈ...

ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੋਣ ਜਾ ਰਹੀ ਹੈ ਜਿਸ ਦੇ ਲਈ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਇੱਕ ਲੱਖ ਤੋਂ ਵੱਧ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਉਮੀਦ ਹੈ। ਇਸੇ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਦੁਪਹਿਰ ਦੇ ਭੋਗ ਤੱਕ ਦੁਕਾਨਾਂ ਬੰਦ ਰੱਖ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ। । ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪ੍ਰਸ਼ੰਸਕਾਂ ਨਾਲ ਆਪਣੇ ਦਿਲਦੇ ਭਾਵ ਸਾਂਝਾ ਕਰਨਗੇ।


ਜਿਕਰਯੋਗ ਹੈ ਕਿ ਪੰਜਾਬੀ ਗਾਇਕ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਪੰਜਾਬ ਪੁਲਿਸ ਨੇ ਹੁਣ ਤੱਕ ਇਸ  ਮਾਮਲੇ 'ਚ 8 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੋਸ਼ੀਆਂ ਵਿੱਚ ਹਰਿਆਣਾ ਦੇ ਸਿਰਸਾ ਸਥਿਤ ਕਲਾਂ ਵਾਲੀ ਦਾ ਸੰਦੀਪ ਕੇਕੜ੍ਹਾ, ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ ਬਠਿੰਡਾ, ਮਨਪ੍ਰੀਤ ਭਾਊ ਵਾਸੀ ਢੈਪਈ ਜ਼ਿਲਾ ਫਰੀਦਕੋਟ, ਸਾਰਜ ਮਿੰਟੂ ਵਾਸੀ ਅੰਮ੍ਰਿਤਸਰ, ਪ੍ਰਭਦੀਪ ਸਿੰਘ ਪੱਬੀ ਵਾਸੀ ਤਖਤਮਾਲ ਕਾਲਾਂਵਾਲੀ ਹਰਿਆਣਾ, ਮੋਨੂੰ ਡਾਗਰ ਵਾਸੀ ਰੇਵਲੀ ਜ਼ਿਲਾ ਸੋਨੀਪਤਰਸ, ਬੀ. ਫਤਿਹਾਬਾਦ ਹਰਿਆਣਾ, ਨਸੀਬ ਵਾਸੀ ਫਤਿਹਾਬਾਦ ਹਰਿਆਣਾ ਦੇ ਨਾਮ ਸ਼ਾਮਿਲ ਹਨ ਜਿਨ੍ਹਾਂ ਤੋਂ ਸਖਤੀ ਨਾਮ ਜਾਣਕਾਰੀ ਇਕੱਠਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

Get the latest update about punjab latest news, check out more about sidhu murder, sidhu last prayar, sidhu antuim ardas & punjab news

Like us on Facebook or follow us on Twitter for more updates.