ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਪ੍ਰੋਫਾਇਲ ਤੋਂ ਕਾਂਗਰਸ ਨੂੰ ਕੀਤਾ 'ਰਿਮੂਵ'

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਸਰਕਾਰ ਵਿਚਾਲੇ ਦੀਆਂ ਤਲਖੀਆਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਸੇ ਵਿਚਾਲੇ ਹੁ...

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਸਰਕਾਰ ਵਿਚਾਲੇ ਦੀਆਂ ਤਲਖੀਆਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਸੇ ਵਿਚਾਲੇ ਹੁਣ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਕਾਂਗਰਸ ਨੂੰ ਰਿਮੂਵ ਕਰ ਦਿੱਤਾ ਹੈ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਤੇ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ਉੱਤੇ ਲਿਖਿਆ ਹੈ, 'ਹਮ ਤੋਂ ਡੂਬੇਂਗੇ ਸਨਮ, ਤੁਮਹੇਂ ਭੀ ਲੇ ਡੂਬੇਂਗੇ'। ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਇਹ ਸਰਕਾਰ ਜਾਂ ਪਾਰਟੀ ਦੀ ਨਾਕਾਮੀ ਨਹੀਂ ਹੈ ਬਲਕਿ ਇਕ ਆਦਮੀ ਹੈ ਜਿਸ ਨੇ ਦੋਸ਼ੀਆਂ ਨਾਲ ਹੱਥ ਮਿਲਾ ਰੱਖਿਆ ਹੈ। ਦੱਸ ਦਈਏ ਕਿ ਕੋਟਕਪੁਰਾ ਗੋਲੀਕਾਂਡ ਨੂੰ ਲੈ ਕੇ ਹਾਈ ਕੋਰਟ ਵਲੋਂ SIT ਦੀ ਰਿਪੋਰਟ ਨੂੰ ਖਾਰਿਜ ਕੀਤੇ ਜਾਣ ਦੇ ਬਾਅਦ ਖਾਸੇ ਹਮਲਾਵਰ ਹੋ ਗਏ ਹਨ। ਉਹ ਰੋਜ਼ਾਨਾ ਹੀ ਇਸ ਮਾਮਲੇ ਉੱਤੇ ਬਿਆਨ ਦੇ ਰਹੇ ਹਨ ਤੇ ਬੇਅਦਮੀ ਮਾਮਲੇ ਵਿਚ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੇ ਹਨ।

Get the latest update about Truescoop, check out more about Navjot Sidhu, profile, congress & removed

Like us on Facebook or follow us on Twitter for more updates.