ਰਾਹੁਲ ਗਾਂਧੀ ਦੀ ਹਾਰ ਤੋਂ ਬਾਅਦ ਜਾਣੋ ਆਖਿਰ ਕਿਉ ਸਿੱਧੂ ਹੋ ਰਹੇ ਹਨ ਟਰੋਲ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਮੇਠੀ ਤੋਂ ਚੋਣਾਂ ਹਾਰਨ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਪੰਜਾਬ ਕੈਬਨਿਟ ਮੰਤਰੀ ਅਤੇ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਉਸ ਗੱਲ 'ਤੇ ਕਾਇਮ ਰਹਿਣ ਲਈ ਕਹਿ ਰਹੇ...

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਮੇਠੀ ਤੋਂ ਚੋਣਾਂ ਹਾਰਨ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਪੰਜਾਬ ਕੈਬਨਿਟ ਮੰਤਰੀ ਅਤੇ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਉਸ ਗੱਲ 'ਤੇ ਕਾਇਮ ਰਹਿਣ ਲਈ ਕਹਿ ਰਹੇ ਹਨ, ਜਿਸ 'ਚ ਸਿੱਧੂ ਨੇ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਜੇਕਰ ਰਾਹੁਲ ਗਾਂਧੀ ਅਮੇਠੀ ਤੋਂ ਹਾਰੇ ਤਾਂ ਅਸਤੀਫਾ ਦੇ ਦੇਵਾਂਗਾ ਅਤੇ ਸਿਆਸਤ ਛੱਡ ਦੇਵਾਂਗਾ। ਵੀਰਵਾਰ ਨੂੰ ਐਲਾਨ ਹੋਏ ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਐੱਨ. ਡੀ. ਏ ਨੂੰ ਮਿਲੀ ਸ਼ਾਨਦਾਰ ਜਿੱਤ ਅਤੇ ਅਮੇਠੀ ਤੋਂ ਰਾਹੁਲ ਗਾਂਧੀ ਦੀ ਹਾਰ ਤੋਂ ਬਾਅਦ ਤੋਂ ਹੀ ਯੂਜ਼ਰਸ ਨਵਜੋਤ ਸਿੰਘ ਸਿੱਧੂ ਤੋਂ ਅਸਤੀਫੇ ਦੀ ਮੰਗ ਕਰਦੇ ਹੋਏ ਉਨ੍ਹਾਂ ਨੂੰ ਟਰੋਲ ਕਰ ਰਹੇ ਹਨ।

ਮੋਦੀ ਦੀ ਜਿੱਤ 'ਤੇ ਇਨ੍ਹਾਂ ਅੰਤਰਰਾਸ਼ਟਰੀ ਲੀਡਰਾਂ ਨੇ ਵਧਾਈ ਦਿੰਦਿਆਂ ਕੀਤੇ ਟਵੀਟ 

ਟਰੋਲ ਕਰਨ ਵਾਲਿਆਂ 'ਚ ਆਮ ਲੋਕ ਤਾਂ ਹੈ ਹੀ, ਇਸ ਦੇ ਨਾਲ ਹੀ ਕਈ ਮਸ਼ਹੂਰ ਚਿਹਰੇ ਵੀ ਸ਼ਾਮਲ ਹਨ। ਦੱਸ ਦੇਈਏ ਕਿ ਅਪ੍ਰੈਲ 'ਚ ਚੋਣ ਪ੍ਰਚਾਰ ਦੌਰਾਨ ਸਿੱਧੂ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਅਮੇਠੀ ਤੋਂ ਸਮ੍ਰਿਤੀ ਇਰਾਨੀ ਤੋਂ ਕੋਈ ਚੁਣੌਤੀ ਨਹੀਂ ਮਿਲ ਰਹੀ ਹੈ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਸੀ ਕਿਹਾ ਸੀ ਕਿ ਜੇਕਰ ਰਾਹੁਲ ਗਾਂਧੀ ਅਮੇਠੀ ਤੋਂ ਚੋਣਾਂ ਹਾਰ ਜਾਣਗੇ ਤਾਂ ਉਹ ਰਾਜਨੀਤੀ ਛੱਡ ਦੇਣਗੇ।

Get the latest update about Rahul Gandhi, check out more about Political News, Amethi Seat, News In Punjab & Navjot Singh Sidhu Troll

Like us on Facebook or follow us on Twitter for more updates.