ਪਿਛਲੇ 20 ਸਾਲਾਂ ਦੀ ਉਡੀਕ ਹੋਈ ਖ਼ਤਮ, ਅਮਰੀਕੀ ਸਰਕਾਰ ਨੇ ਨਵੇਂ ਸਾਲ 'ਤੇ ਸਿੱਖਾਂ ਨੂੰ ਕੀਤਾ ਖੁਸ਼

ਅਮਰੀਕਾ 'ਚ ਡੋਨਾਲਡ ਟਰੰਪ ਦੀ ਸਰਕਾਰ ਨੇ ਸਿੱਖਾਂ ਨੂੰ ਨਵੇਂ ਸਾਲ 'ਤੇ ਵੱਡਾ ਤੋਹਫ਼ਾ ਦਿੱਤਾ ਹੈ। ਪਿਛਲੇ ਦੋ ਦਹਾਕਿਆਂ ਤੋਂ ਅਮਰੀਕਾ ਰਹਿੰਦੇ ਸਿੱਖਾਂ ਵੱਲੋਂ ਜਨਗਣਨਾ 'ਚ ਵੱਖਰਾ ਜਾਤੀ ਸਮੂਹ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਮਨਜੂਰੀ ਦੇ...

ਅਮਰੀਕਾ— ਅਮਰੀਕਾ 'ਚ ਡੋਨਾਲਡ ਟਰੰਪ ਦੀ ਸਰਕਾਰ ਨੇ ਸਿੱਖਾਂ ਨੂੰ ਨਵੇਂ ਸਾਲ 'ਤੇ ਵੱਡਾ ਤੋਹਫ਼ਾ ਦਿੱਤਾ ਹੈ। ਪਿਛਲੇ ਦੋ ਦਹਾਕਿਆਂ ਤੋਂ ਅਮਰੀਕਾ ਰਹਿੰਦੇ ਸਿੱਖਾਂ ਵੱਲੋਂ ਜਨਗਣਨਾ 'ਚ ਵੱਖਰਾ ਜਾਤੀ ਸਮੂਹ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਮਨਜੂਰੀ ਦੇ ਦਿੱਤੀ ਗਈ ਹੈ। ਸੈਨ ਡਿਆਗੋ ਦੀ ਸਿੱਖ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਕੋਸ਼ਿਸ਼ਾਂ ਦਾ ਫਲ ਮਿਲਿਆ ਹੈ। ਇਸ ਨਾਲ ਅਮਰੀਕਾ 'ਚ ਸਿਰਫ਼ ਸਿੱਖਾਂ ਲਈ ਹੀ ਨਹੀਂ, ਹੋਰ ਘੱਟਗਿਣਤੀ ਜਾਤੀ ਸਮੂਹਾਂ ਦੀ ਵੱਖਰੀ ਗਿਣਤੀ ਦਾ ਰਸਤਾ ਖੁੱਲ੍ਹੇਗਾ। ਇਸ ਫ਼ੈਸਲੇ ਨੂੰ ਮੀਲ ਦਾ ਪੱਥਰ ਕਰਾਰ ਦਿੰਦੇ ਹੋਏ ਯੂਨਾਈਟਿਡ ਸੰਗਠਨ ਨੇ ਕਿਹਾ ਕਿ ਇਹ ਪਹਿਲੀ ਵਾਰੀ ਹੋਵੇਗਾ ਕਿ ਅਮਰੀਕੀ ਜਨਗਣਨਾ 'ਚ ਘੱਟਗਿਣਤੀ ਸਮੂਹ ਦੀ ਵੱਖਰੇ ਤੌਰ 'ਤੇ ਗਿਣਤੀ ਕੀਤੀ ਜਾਵੇਗੀ ਅਤੇ ਉਸ ਨੂੰ ਵੱਖਰਾ ਕੋਡ ਮਿਲੇਗਾ।

US 'ਚ ਭਾਰਤ ਦੇ ਰਾਜਦੂਤ ਹੋਣਗੇ ਤਰਣਜੀਤ ਸਿੰਘ ਸੰਧੂ

ਯੂਨਾਈਟਿਡ ਸਿੱਖ ਦੇ ਨੁਮਾਇੰਦਿਆਂ ਦੀ ਅਮਰੀਕੀ ਜਨਗਣਨਾ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਵਾਰੀ ਬੈਠਕਾਂ ਹੋਈਆਂ ਸਨ। ਨਵੀਂ ਬੈਠਕ 6 ਜਨਵਰੀ ਨੂੰ ਸੈਨ ਡਿਆਗੋ 'ਚ ਹੋਈ ਸੀ। ਅਮਰੀਕੀ ਜਨਗਣਨਾ ਦੇ ਡਿਪਟੀ ਡਾਇਰੈਕਟਰ ਰੋਨ ਜਰਮਿਨ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਅਮਰੀਕਾ 'ਚ ਸਿੱਖਾਂ ਦੀ ਸਹੀ ਗਿਣਤੀ ਲਈ ਇਕ ਵੱਖਰੇ ਕੋਡ ਦੀ ਲੋੜ ਹੋਵੇਗੀ। ਯੂਨਾਈਟਿਡ ਸਿੱਖ ਮੁਤਾਬਕ ਅਮਰੀਕਾ 'ਚ ਸਿੱਖਾਂ ਦੀ ਗਿਣਤੀ ਕਰੀਬ 10 ਲੱਖ ਹੈ। ਅਮਰੀਕਾ 'ਚ ਰਹਿ ਰਹੇ ਸਿੱਖ ਪਿਛਲੇ ਦੋ ਦਹਾਕਿਆਂ ਤੋਂ ਵੱਖਰੀ ਕੋਡਿੰਗ ਦੀ ਵਕਾਲਤ ਕਰ ਰਹੇ ਸਨ ਅਤੇ ਉਨ੍ਹਾਂ ਨੇ ਅਮਰੀਕੀ ਫੈਡਰਲ ਰਜਿਸਟਰ 'ਚ ਵੀ ਕਮੈਂਟਰੀ ਦਾਇਰ ਕੀਤੀ ਸੀ ਜਿਸ 'ਚ ਸਿੱਖਾਂ ਨੂੰ ਵੱਖਰੇ ਜਾਤੀ ਸਮੂਹ ਵਜੋਂ ਸ਼ਾਮਲ ਕੀਤੇ ਜਾਣ ਦੀ ਵਕਾਲਤ ਕੀਤੀ ਗਈ ਸੀ।

Get the latest update about News In Punjabi, check out more about United State, 2020 Census, San Diego & True Scoop News

Like us on Facebook or follow us on Twitter for more updates.