'ਕਬੂਤਰਬਾਜ਼ੀ ਮਾਮਲੇ' 'ਚ ਗਾਇਕ ਦਲੇਰ ਮਹਿੰਦੀ ਗ੍ਰਿਫਤਾਰ, ਪਟਿਆਲਾ ਦੀ ਅਦਾਲਤ ਨੇ ਭੇਜਿਆ ਜੇਲ੍ਹ

ਉਹ ਇਸ ਮਾਮਲੇ ਵਿੱਚ ਪਹਿਲਾਂ ਦੋ ਸਾਲ ਦੀ ਕੈਦ ਕੱਟ ਚੁੱਕਾ ਹੈ। ਉਸ ਨੇ ਇਸ ਸਜ਼ਾ ਨੂੰ ਪਟਿਆਲਾ ਦੀ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ...

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦਲੇਰ ਮਹਿੰਦੀ ਤੇ 2003 'ਚ ਕਬੂਤਰਬਾਜ਼ੀ ਦਾ ਮਾਮਲਾ ਦਰਜ ਹੋਇਆ ਸੀ। ਉਹ ਇਸ ਮਾਮਲੇ ਵਿੱਚ ਪਹਿਲਾਂ ਦੋ ਸਾਲ ਦੀ ਕੈਦ ਕੱਟ ਚੁੱਕਾ ਹੈ। ਉਸ ਨੇ ਇਸ ਸਜ਼ਾ ਨੂੰ ਪਟਿਆਲਾ ਦੀ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਉਥੇ ਸਜ਼ਾ ਬਰਕਰਾਰ ਰੱਖੀ ਗਈ ਹੈ। ਅੱਜ ਪਟਿਆਲਾ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਹੈ।

ਕੀ ਸੀ ਮਾਮਲਾ
ਸਾਲ 2003 ਵਿੱਚ ਪਿੰਡ ਬਲਵੇੜਾ ਦੇ ਵਾਸੀ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਦਲੇਰ ਮਹਿੰਦੀ, ਉਸ ਦੇ ਭਰਾ ਸ਼ਮਸ਼ੇਰ ਸਿੰਘ, ਧਿਆਨ ਸਿੰਘ, ਬੁਲਬੁਲ ਮਹਿਤਾ ਖ਼ਿਲਾਫ਼ ਉਨ੍ਹਾਂ ਨੂੰ ਵਿਦੇਸ਼ ਭੇਜਣ ਲਈ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਬਖਸ਼ੀਸ਼ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਦਲੇਰ ਮਹਿੰਦੀ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਉਸ ਤੋਂ 13 ਲੱਖ ਰੁਪਏ ਲਏ ਸਨ ਪਰ ਬਾਅਦ ਵਿਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ।

Get the latest update about daler mehndi arrested, check out more about daler mehndi human trafficking case, punjab news, patiala news & human trafficking

Like us on Facebook or follow us on Twitter for more updates.