ਕੇਂਦਰ ਤੇ ਕਿਸਾਨਾਂ ਵਿਚਾਲੇ ਬੈਠਕ ਖ਼ਤਮ, ਤੋਮਰ ਬੋਲੇ- 4 ਚੋਂ 2 ਵਿਸ਼ਿਆਂ ‘ਤੇ ਬਣੀ ਰਜ਼ਾਮੰਦੀ

ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਅੱਜ ਯਾਨੀ ਕਿ ਬੁੱਧਵਾਰ ਨੂੰ ਹੋਈ...

ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਅੱਜ ਯਾਨੀ ਕਿ ਬੁੱਧਵਾਰ ਨੂੰ ਹੋਈ। ਇਸ ਬੈਠਕ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇੱਥੇ ਵਿਗਿਆਨ ਭਵਨ ’ਚ 40 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਇਸ ਬੈਠਕ ਵਿੱਚ ਸਰਕਾਰ ਨੇ ਕਿਸਾਨਾਂ ਦੀਆਂ ਦੋ ਮੰਗਾਂ ਮੰਨੀਆਂ ਹਨ, ਜਿਸ ’ਚ ਬਿਜਲੀ ਸੋਧ ਬਿੱਲ 2020 ਸਰਕਾਰ ਨਹੀਂ ਲਿਆਵੇਗੀ। ਦੂਜਾ, ਪਰਾਲੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਝੁਕੀ ਹੈ, ਜਿਸ ’ਚ 1 ਕਰੋੜ ਜੁਰਮਾਨੇ ਦੀ ਤਜਵੀਜ਼ ਹੈ। ਯਾਨੀ ਕਿ ਸਰਕਾਰ ਹਵਾ ਪ੍ਰਦੂਸ਼ਣ ਨਾਲ ਜੁੜੇ ਆਰਡੀਨੈਂਸ ’ਚ ਬਦਲਾਅ ਲਈ ਸਰਕਾਰ ਤਿਆਰ ਹੈ। ਉਥੇ ਹੀ ਹੁਣ ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ। 

ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨੇ ਚਾਰ ਪ੍ਰਸਤਾਵ ਰੱਖੇ ਸਨ, ਜਿਨ੍ਹਾਂ ਵਿੱਚੋ ਦੋ 'ਤੇ ਸਹਿਮਤੀ ਬਣ ਗਈ ਹੈ। ਵਾਤਾਵਰਣ ਸਬੰਧੀ ਆਰਡੀਨੈਂਸ 'ਤੇ ਰਜ਼ਾਮੰਦੀ ਹੋ ਗਈ ਹੈ। ਐੱਮ.ਐੱਸ.ਪੀ. 'ਤੇ ਕਾਨੂੰਨ ਨੂੰ ਲੈ ਕੇ ਚਰਚਾ ਜਾਰੀ ਹੈ। ਅਸੀਂ ਐੱਮ.ਐੱਸ.ਪੀ. 'ਤੇ ਲਿਖਤੀ ਭਰੋਸਾ ਦੇਣ ਲਈ ਤਿਆਰ ਹਾਂ। ਐੱਮ.ਐੱਸ.ਪੀ. ਜਾਰੀ ਰਹੇਗੀ। ਬਿਜਲੀ ਬਿੱਲ ਨੂੰ ਲੈ ਕੇ ਵੀ ਸਹਿਮਤੀ ਬਣ ਗਈ ਹੈ। ਪਰਾਲੀ ਦੇ ਮੁੱਦੇ 'ਤੇ ਵੀ ਰਜ਼ਾਮੰਦੀ ਹੋ ਗਈ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਮੁੱਦਿਆਂ 'ਤੇ ਕਿਸਾਨ-ਸਰਕਾਰ ਵਿਚਾਲੇ 50 ਫੀਸਦੀ ਸਹਿਮਤੀ ਬਣ ਗਈ ਹੈ। ਕਿਸਾਨਾਂ ਲਈ ਸਨਮਾਨ ਅਤੇ ਸੰਵੇਦਨਾ ਹੈ। ਉਮੀਦ ਹੈ ਕਿ ਕਿਸਾਨ ਅਤੇ ਸਰਕਾਰ ਵਿੱਚ ਸਹਿਮਤੀ ਬਣੇਗੀ। ਕਮੇਟੀ ਬਣਾਉਣ ਲਈ ਸਰਕਾਰ ਪਹਿਲੇ ਦਿਨ ਤੋਂ ਤਿਆਰ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੂੰ ਘਰ ਵਾਪਸ ਭੇਜ ਦੇਣ।

Get the latest update about farmers, check out more about 4 issues, Sixth round of talks & narendre singh Tomar

Like us on Facebook or follow us on Twitter for more updates.