ਜ਼ਿਲ੍ਹੇ ’ਚ ਹੁਣ ਤੱਕ 9 ਲੱਖ 19 ਹਜ਼ਾਰ 19 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 25 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 9 ਲੱਖ 19 ਹਜ਼ਾ...

ਸੰਗਰੂਰ: ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 25 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 9 ਲੱਖ 19 ਹਜ਼ਾਰ 19 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 8 ਲੱਖ 96 ਹਜ਼ਾਰ 874 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।

ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 3 ਲੱਖ 86 ਹਜਾਰ 50 ਮੀਟਰਕ ਟਨ, ਮਾਰਕਫੈੱਡ ਵੱਲੋਂ 1 ਲੱਖ 98 ਹਜ਼ਾਰ 193 ਮੀਟਰਕ ਟਨ, ਪਨਸਪ ਵੱਲੋਂ 1 ਲੱਖ 95 ਹਜਾਰ 565 ਮੀਟਰਕ ਟਨ  ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1 ਲੱਖ 5 ਹਜਾਰ 380 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 11295 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 5 ਲੱਖ 61 ਹਜਾਰ 73 ਮੀਟਰਕ ਟਨ ਕਣਕ  ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 1339 ਕਰੋੜ 30 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।

ਸ੍ਰੀ ਰਾਮਵੀਰ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਆਰਜ਼ੀ ਮੰਡੀਆਂ ਭੀੜ ਨੂੰ ਘੱਟ ਕਰਨ ਲਈ ਕਾਫੀ ਲਾਹੇਵੰਦ ਸਾਬਿਤ ਹੋਈਆ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਦਪਪੇਸ਼ ਮੁਸ਼ਕਿਲ ਪੇਸ਼ ਨਾ ਆਵੇ।

Get the latest update about deputy commissioner, check out more about district, 9 lakh metric tons, wheat & Sangrur

Like us on Facebook or follow us on Twitter for more updates.