ਬੀ.ਸੀ.ਸੀ.ਆਈ. ਦੇ ਪ੍ਰਧਾਨ ਅਤੇ ਟੀਮ ਇੰਡੀਆ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਅਚਾਨਕ ਸਿਹਤ ਵਿਗੜ ਜਾਣ ਕਾਰਣ ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਜਿਮ ਵਿਚ ਕਸਰਤ ਕਰਦੇ ਸਮੇਂ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਛਾਤੀ ਵਿਚ ਤਕਲੀਫ ਹੋਈ, ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਗੌਰਵ ਗਾਂਗੁਲੀ ਨੂੰ ਸ਼ਨੀਵਾਰ ਸਵੇਰੇ ਤੋਂ ਹੀ ਦਿਲ ਸਬੰਧੀ ਸਮੱਸਿਆ ਸੀ ਅਤੇ ਉਨ੍ਹਾਂ ਨੂੰ ਵੁੱਡਲੈਂਡਸ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਐਂਜੀਓਪਲਾਸਟੀ ਦੀ ਲੋੜ ਹੈ। ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਰਡੀਏਕ ਅਰੈਸਟ ਹੋਇਆ ਹੈ। ਹਾਲਾਂਕਿ ਡਾਕਟਰਾਂ ਨੇ ਇਹ ਵੀ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ, ਫਿਲਹਾਲ ਉਨ੍ਹਾਂ ਦੀ ਸਿਹਤ ਸਥਿਰ ਹੈ।
Get the latest update about hospital, check out more about sourav ganguly & health
Like us on Facebook or follow us on Twitter for more updates.