ਡਰੱਗ ਮੁੱਦੇ ਤੇ ਬੋਲੇ ਮੁੱਖ ਮੰਤਰੀ ਪੰਜਾਬ, ਕਿਹਾ: ਜਿੱਥੇ ਨਸ਼ਾ ਵਿਕਦਾ ਹੈ, ਉਸ ਇਲਾਕੇ ਦਾ SHO ਅਤੇ SSP ਹੋਣਗੇ ਜ਼ਿੰਮੇਵਾਰ

ਪੰਜਾਬ ਭਵਨ 'ਚ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ 'ਚ ਪੁਲਿਸ ਕਮਿਸ਼ਨਰ, ਐੱਸਐੱਸਪੀ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਜਿਸ 'ਚ ਨਸ਼ਿਆਂ ਖਿਲਾਫ ਕਾਰਵਾਈ ਯੋਜਨਾ ਤੇ ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਤੇ ਵੀ ਨਸ਼ਾ ਵਿਕਦਾ ਹੈ ਤਾਂ ਉਸ ਦਾ ਜਿੰਮੇਵਾਰ ਉਸ ਇਲਾਕੇ ਦਾ SHO ਅਤੇ SSP ਹੋਵੇਗਾ...

ਚੰਡੀਗੜ੍ਹ:- ਪੰਜਾਬ ਭਵਨ 'ਚ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ 'ਚ ਪੁਲਿਸ ਕਮਿਸ਼ਨਰ, ਐੱਸਐੱਸਪੀ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਜਿਸ 'ਚ ਨਸ਼ਿਆਂ ਖਿਲਾਫ ਕਾਰਵਾਈ ਯੋਜਨਾ ਤੇ ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਤੇ ਵੀ ਨਸ਼ਾ ਵਿਕਦਾ ਹੈ ਤਾਂ ਉਸ ਦਾ ਜਿੰਮੇਵਾਰ ਉਸ ਇਲਾਕੇ ਦਾ SHO ਅਤੇ SSP ਹੋਵੇਗਾ। ਇਸ ਤੋਂ ਇਲਾਵਾ ਸਮੂਹ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਨਸ਼ੇ ਖਿਲਾਫ ਮਿਲੀ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ। ਪੁਲਿਸ ਨੂੰ ਉਸਦੀ ਸਪਲਾਈ ਤੱਕ ਪਹੁੰਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਰੂਪ ਰੇਖਾ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।


ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਤਸਕਰ ਨਹੀਂ ਸਗੋਂ ਮਰੀਜ਼ ਹਨ। ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਜਾਵਾਂਗੇ। ਇਸ ਦੇ ਲਈ 208 ਓਟ ਕਲੀਨਿਕਾਂ ਨੂੰ ਵਧਾ ਕੇ ਇੱਕ ਹਜ਼ਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨ ਹੁਣ ਨਸ਼ਾ ਕਰਨ ਵਾਲਿਆਂ ਦੀ ਕਾਊਂਸਲਿੰਗ ਕਰਕੇ ਅੱਗੇ ਵਧਣਗੇ। ਮੁਫ਼ਤ ਨਹੀਂ, ਪਰ ਸਰਕਾਰ ਪੈਸੇ ਦੇ ਕੇ ਉਨ੍ਹਾਂ ਨੂੰ ਨੌਕਰੀ 'ਤੇ ਰੱਖੇਗੀ। ਮਾਨ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਸੁਹਿਰਦਤਾ ਅਤੇ ਗੰਭੀਰਤਾ ਨਾਲ ਲੱਗੀ ਹੋਈ ਹੈ। ਨਸ਼ੇ ਦੇ ਆਦੀ ਵਿਅਕਤੀਆਂ ਲਈ ਡਾਕਟਰੀ ਸਹਾਇਤਾ ਤੋਂ ਇਲਾਵਾ ਕਾਊਂਸਲਿੰਗ ਅਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਸਰਕਾਰ ਉਨ੍ਹਾਂ ਦੀ ਟ੍ਰੈਕਿੰਗ ਵੀ ਕਰੇਗੀ, ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।

ਮਾਨ ਸਰਕਾਰ ਸਪੈਸ਼ਲ ਟਾਸਕ ਫੋਰਸ (STF) ਦਾ ਵੀ ਪੁਨਰਗਠਨ ਕਰ ਰਹੀ ਹੈ। ਇਸ ਤਹਿਤ ਹੁਣ ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਸਰਹੱਦੀ ਖੇਤਰ ਵਿੱਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਐਸਟੀਐਫ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੇ ਆਦੇਸ਼ ਜਾਰੀ ਕੀਤੇ ਹਨ।

Get the latest update about STF, check out more about PUNJAB CHEIF MINISTER, DRUGS ISSUE MEETING AT PUNJAB BHAWAN, BHAGWANT MANN & CM

Like us on Facebook or follow us on Twitter for more updates.