SGPC ਦੀ ਮੰਗ ਤੇ ਸਿੱਖ ਕਰਮਚਾਰੀਆਂ ਨੂੰ ਮਿਲੀ ਖਾਸ ਸਹੂਲਤ, ਭਾਰਤੀ ਹਵਾਈ ਅੱਡਿਆ 'ਚ ਕ੍ਰਿਪਾਨ ਰੱਖਣ ਦੀ ਮਨਜ਼ੂਰੀ

। ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਕਿਰਪਾਨ ਦੇ ਬਲੇਡ ਦੀ ਲੰਬਾਈ 15.24 ਸੈਂਟੀਮੀਟਰ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਮੁਤਾਬਕ ਯਾਤਰੀ ਆਪਣੇ ਨਾਲ 22.86 ਸੈਂਟੀਮੀਟਰ ਤੱਕ ਦਾ ਸੈਬਰ ਲੈ ਜਾ ਸਕਣਗੇ। ਇਹ ਇਜਾਜ਼ਤ ਘਰੇਲੂ ਯਾਤਰੀ ਜਹਾਜ਼ਾਂ...

ਭਾਰਤੀ ਉਡਾਣ ਮੰਤਰਾਲੇ ਵਲੋਂ ਸਿੱਖ ਕਰਮਚਾਰੀਆਂ ਨੂੰ ਖਾਸ ਸਹੂਲਤ ਪ੍ਰਧਾਨ ਕੀਤੀ ਗਈ ਹੈ। ਇਹ ਖਾਸ ਸਹੂਲਤ ਸ਼੍ਰੀਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਤੇ ਦਿੱਤੀ ਗਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹੁਣ ਸਿੱਖਾਂ ਨੂੰ ਹਵਾਈ ਯਾਤਰਾ ਦੌਰਾਨ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਖਾਸ ਸਹੂਲਤ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਤੇ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਗਏ ਹਨ। ਇਸ ਹੁਕਮ ਤੋਂ ਬਾਅਦ ਹੁਣ ਸਿੱਖ ਯਾਤਰੀ ਕਿਰਪਾਨ ਨਾਲ ਹਵਾਈ ਜਹਾਜ ਵਿੱਚ ਸਫਰ ਕਰ ਸਕਣਗੇ। ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਕਿਰਪਾਨ ਦੇ ਬਲੇਡ ਦੀ ਲੰਬਾਈ 15.24 ਸੈਂਟੀਮੀਟਰ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਮੁਤਾਬਕ ਯਾਤਰੀ ਆਪਣੇ ਨਾਲ 22.86 ਸੈਂਟੀਮੀਟਰ ਤੱਕ ਦਾ ਸੈਬਰ ਲੈ ਜਾ ਸਕਣਗੇ। ਇਹ ਇਜਾਜ਼ਤ ਘਰੇਲੂ ਯਾਤਰੀ ਜਹਾਜ਼ਾਂ ਲਈ ਦਿੱਤੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਹੁਕਮ ਜਾਰੀ ਕਰਨ ਤੋਂ ਪਹਿਲਾਂ ਸਿੱਖਾਂ ਦੀ ਧਾਰਮਿਕ ਆਜ਼ਾਦੀ ਦਾ ਧਿਆਨ ਰੱਖਿਆ ਜਾਵੇ। ਧਿਆਨ ਯੋਗ ਹੈ ਕਿ ਹਵਾਬਾਜ਼ੀ ਮੰਤਰਾਲੇ ਨੇ ਸਿੱਖ ਕਰਮਚਾਰੀਆਂ ਨੂੰ ਭਾਰਤੀ ਹਵਾਈ ਅੱਡਿਆਂ 'ਤੇ ਕਿਰਪਾਨ ਨਾ ਲਿਜਾਣ ਲਈ ਆਦੇਸ਼ ਜਾਰੀ ਕੀਤੇ ਸਨ।

ਸਿੱਖ ਧਰਮ ਵਿੱਚ ਪਹਿਨੇ ਜਾਣ ਵਾਲੇ ਪੰਜ ‘ਕੱਕੇ ’ ਵਿੱਚ ਕਿਰਪਾਨ ਵੀ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ ਹੈ ਕਿ ਹਵਾਬਾਜ਼ੀ ਮੰਤਰਾਲਾ ਸਿੱਖਾਂ ਦੀ ਆਜ਼ਾਦੀ ਨੂੰ ਖੋਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਜੋਤੀਰਾਦਿੱਤਿਆ ਸਿੰਧੀਆ ਨੂੰ ਲਿਖੇ ਪੱਤਰ ਵਿੱਚ ਪ੍ਰਧਾਨ ਧਾਮੀ ਨੇ ਕਿਹਾ ਸੀ ਕਿ ਭਾਰਤ ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਭਾਰਤ ਦੀ ਆਜ਼ਾਦੀ ਲਈ ਸਿੱਖਾਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਅੱਜ ਵੀ ਦੇਸ਼ ਵਿੱਚ ਜੋ ਸੱਭਿਆਚਾਰ ਬਚਿਆ ਹੈ, ਉਹ ਸਿੱਖਾਂ ਦੀ ਬਦੌਲਤ ਹੈ। ਇਹ ਪੱਤਰ ਭੇਜਣ ਦੇ 5 ਦਿਨਾਂ ਦੇ ਅੰਦਰ ਹੀ ਹਵਾਬਾਜ਼ੀ ਮੰਤਰਾਲੇ ਨੇ ਆਪਣੇ ਹੁਕਮ ਵਾਪਸ ਲੈ ਲਏ ਹਨ। 


Get the latest update about TRUE SCOOP PUNJABI, check out more about TRUE SCOOP NEWS, Airports Authority of India, VIRAL NEWS & NEWS IN PUNJABI

Like us on Facebook or follow us on Twitter for more updates.