ਭਾਰਤੀ ਹਾਕੀ ਟੀਮ ਦਾ ਉਲੰਪਿਕ ਦੇ ਕੁਆਰਟਰ ਫਾਈਨਲ 'ਚ ਪਹੁੰਚਣਾ ਸ਼ੁੱਭ ਸੰਕੇਤ

ਭਾਰਤੀ ਹਾਕੀ ਟੀਮ ਦਾ ਉਲੰਪਿਕ ਦੇ ਕੁਆਰਟਰ ਫਾਈਨਲ 'ਚ ਪਹੁੰਚਣ 'ਤੇ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ, ਸੈਕਟਰੀ ਉਲੰਪੀਅਨ ਪਰਗਟ ਸਿੰਘ ਅਤੇ ਜੁਆਇੰਟ...........

ਭਾਰਤੀ ਹਾਕੀ ਟੀਮ ਦਾ ਉਲੰਪਿਕ ਦੇ ਕੁਆਰਟਰ ਫਾਈਨਲ 'ਚ ਪਹੁੰਚਣ 'ਤੇ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ, ਸੈਕਟਰੀ ਉਲੰਪੀਅਨ ਪਰਗਟ ਸਿੰਘ ਅਤੇ ਜੁਆਇੰਟ ਸੈਕਟਰੀ ਸੁਰਿੰਦਰ ਸਿੰਘ ਭਾਪਾ ਨੇ ਖੁਸ਼ੀ ਦੇ ਇਜ਼ਹਾਰ ਪ੍ਰਗਟ ਕੀਤਾ ਹੈ। ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ  ਭਾਰਤੀ ਹਾਕੀ ਕਪਤਾਨ ਮਨਪ੍ਰੀਤ ਸਿੰਘ ਨੂੰ ਫੋਨ 'ਤੇ ਵਧਾਈਆਂ ਦਿੱਤੀਆਂ ਹਨ। 

ਇਸ ਮੌਕੇ ਹਾਕੀ ਪੰਜਾਬ ਦੇ ਸੈਕਟਰੀ ਤੇ ਉਲੰਪੀਅਨ ਪਰਗਟ ਸਿੰਘ ਨੇ ਵੀ ਖੁਸ਼ੀ ਪ੍ਰਗਟ ਕੀਤੀ। ਅਤੇ ਕਿਹਾ ਭਾਰਤੀ ਹਾਕੀ ਟੀਮ ਕੁਆਰਟਰ ਫਾਈਨਲ ਵਿਚ ਪਹੁੰਚਣਾ ਇਕ ਸ਼ੁੱਭ ਸੰਕੇਤ ਹੈ। ਭਾਰਤੀ ਹਾਕੀ ਮੈਡਲ ਦੇ ਬਹੁਤ ਨੇੜੇ ਪਹੁੰਚ ਚੁੱਕੀ ਹੈ। 

ਭਾਰਤੀ ਟੀਮ ਨੂੰ ਵਧਾਈ ਦਿੰਦਿਆ ਹਾਕੀ ਪੰਜਾਬ ਦੇ ਜੁਆਇੰਟ ਸਕੱਤਰ ਅਤੇ ਉਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਭਾਰਤੀ ਹਾਕੀ ਪੂਰੇ ਦੇਸ਼ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਆਪਣਾ ਵਧੀਆਂ ਪ੍ਰਦਰਸਨ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸਾਰੇ ਦੀਆਂ ਦੁਆਵਾਂ ਭਾਰਤੀ ਖਿਡਾਰੀਆਂ ਦੇ ਨਾਲ ਹਨ। ਅਤੇ ਸਾਡੇ ਦੇਸ਼ ਦਾ ਮਾਨ ਹੋਰ ਉੱਚਾ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ।

Get the latest update about hockey team, check out more about Hockey Punjab President, 2021, Hockey President Nitin Kohli & Olympic quarterfinals

Like us on Facebook or follow us on Twitter for more updates.