ਅੰਮ੍ਰਿਤਸਰ:- ਕਾਮਨਵੈਲਥ ਗੇਮਾਂ ਦੇ ਵਿਚ ਭਾਰਤ ਲਈ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਦਾ ਅੱਜ ਅੰਮ੍ਰਿਤਸਰ ਏਅਰਪੋਰਟ ਪੁੱਜਣ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵੱਖ ਵੱਖ ਖਿਡਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਦੇਸ਼ ਲਈ ਤਗ਼ਮੇ ਜਿੱਤ ਕਿ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਖਿਡਾਰੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ ਹੈ ਪਰ ਅਗਲੀ ਵਾਰ ਕਾਮਨਵੈਲਥ ਗੇਮਾਂ ਦੇ ਵਿਚ ਅਸੀਂ ਹੋਰ ਵੀ ਵੱਧ ਤਗਮੇ ਦੇਸ਼ ਦੀ ਝੋਲੀ ਵਿੱਚ ਪਾਉਣ ਦੀ ਕੋਸ਼ਿਸ਼ ਕਰਾਂਗੇ।ਦੇਸ਼ ਵਾਸੀਆਂ ਵੱਲੋਂ ਜਿਸ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ ਇਸ ਨੂੰ ਲੈ ਕੇ ਉਹ ਕਾਫੀ ਉਤਸ਼ਾਹਿਤ ਹਨ।
ਇਸ ਮੌਕੇ ਅੰਮ੍ਰਿਤਸਰ ਦੇ ਖਿਡਾਰੀ ਲਵਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲੀਆ ਨੇ ਉਸ ਨਾ ਦਾ ਨਿੱਘਾ ਸਵਾਗਤ ਕੀਤਾ। ਉਸ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਲਵਪ੍ਰੀਤ ਕਾਮਨਵੈਲਥ ਖੇਡਾਂ ਵਿਚ ਦੇਸ਼ ਲੱਈ ਤਗਮਾ ਜੀਤ ਕੇ ਆਇਆ ਹੈ ਸਾਡੇ ਵਾਸਤੇ ਬਹੁਤ ਹੀ ਮਾਣ ਦੀ ਗੱਲ ਹੈ। ਸਾਡੇ ਪਿੰਡ ਦਾ ਨਾਂ ਦੇਸ਼ ਭਰ ਵਿਚ ਰੌਸ਼ਨ ਹੋਇਆ ਹੈ ਅਤੇ ਅਸੀਂ ਆਸ ਕਰਦੇ ਹਾ ਕਿ ਲਵਪ੍ਰੀਤ ਇਸੇ ਤਰਾ ਸਾਡੇ ਦੇਸ਼ ਦਾ ਨਾਮ ਦੁਨੀਆ ਵਿਚ ਚਮਕਾਏ।
ਇਸ ਮੌਕੇ ਖਿਡਾਰੀਆਂ ਦਾ ਸਨਮਾਨ ਕਰਨ ਪਹੁੰਚੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੁਦਨ ਨੇ ਕਿਹਾ ਕਿ ਅੱਜ ਬਹੁਤ ਹੀ ਮਾਣ ਦੀ ਗੱਲ ਹੈ ਕਿ ਕਾਮਨਵੈਲਥ ਖੇਡਾਂ ਵਿਚ ਦੇਸ਼ ਲੱਈ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਅਸੀਂ ਯੂਵਾ ਪੀੜੀ ਨੂੰ ਇਹ ਅਪੀਲ ਕਰਦੇ ਹਾਂ ਕਿ ਉਹ ਵੀ ਖੇਡਾਂ ਪ੍ਰਤੀ ਆਪਣਾ ਉਤਸ਼ਾਹ ਬਰਕਰਾਰ ਰੱਖਣ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲੱੲਈ ਯਤਨਸ਼ੀਲ ਹੋਣ। ਅਸੀ ਕਾਮਨਵੈਲਥ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਬਹੁਤ ਬਹੁਤ ਵਧਾਈ ਦਿੰਦੇ ਹਾਂ।
Get the latest update about medal winners common wealth games, check out more about common wealth games, cwg2022, games & star players at common wealth
Like us on Facebook or follow us on Twitter for more updates.