ਐਸਟੀਐਫ ਦੀ ਵੱਡੀ ਕਾਰਵਾਈ, ਗਾਇਕ ਮਨਕੀਰਤ ਔਲਖ ਦੇ ਗੰਨਮੈਨ ਸਮੇਤ 2 ਪੁਲਿਸ ਵਾਲੇ ਗ੍ਰਿਫਤਾਰ

ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੂੰ ਕਾਰਵਾਈ ਦੇ ਦੌਰਾਨ ਵੱਡੀ ਸਫਲਤਾ ਹਾਸਿਲ ਹੋਈ ਹੈ। ਐਸਟੀਐਫ ਨੇ ਦੋ ਪੁਲਿਸ ਕਾਂਸਟੇਬਲਾਂ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 19,000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ...

ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੂੰ ਕਾਰਵਾਈ ਦੇ ਦੌਰਾਨ ਵੱਡੀ ਸਫਲਤਾ ਹਾਸਿਲ ਹੋਈ ਹੈ। ਐਸਟੀਐਫ ਨੇ ਦੋ ਪੁਲਿਸ ਕਾਂਸਟੇਬਲਾਂ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 19,000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਦੋਵਾਂ ਨੇ ਕਥਿਤ ਤੌਰ 'ਤੇ ਇਕ ਵਿਅਕਤੀ ਤੋਂ ਪੈਸੇ ਵਸੂਲ ਕੀਤੇ ਸਨ, ਜਿਸ ਕੋਲ ਨਸ਼ਾ ਹੈ।

ਪੁਲਿਸ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਕਾਂਸਟੇਬਲਾਂ ਵਿੱਚੋਂ ਇੱਕ ਪੰਜਾਬੀ ਗਾਇਕ ਦੀ ਸੁਰੱਖਿਆ ਵਿੱਚ ਤਾਇਨਾਤ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਟੌਰ ਥਾਣੇ ਵਿੱਚ ਤਾਇਨਾਤ ਕਾਂਸਟੇਬਲ ਗੁਰਇਕਬਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਦਲਵੀਰ ਸਿੰਘ ਵਜੋਂ ਹੋਈ ਹੈ। ਕਾਰਟੇਲ ਵਿੱਚ ਦੋ ਅਣਪਛਾਤੇ ਵਿਅਕਤੀ ਵੀ ਸ਼ਾਮਲ ਹਨ।

ਐਸਟੀਐਫ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ, ਆਈਪੀਸੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Get the latest update about ANTI DRUGS SPECIAL TASK FORCE, check out more about STF, POLICEMAN TAKING BRIBE & MANKIRAT AULKH GUNMAN ARRESTED

Like us on Facebook or follow us on Twitter for more updates.