ਪੰਜਾਬ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਸਰਕਾਰ ਨੇ ਵੀਰਵਾਰ ਨੂੰ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਦੇ ਚਲਦਿਆਂ ਆਪਣੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ, ਸਰਕਾਰ ਨੇ ਜਨਤਕ ਇਕੱਠਾਂ ਦੌਰਾਨ ਮਾਸਕ ਲਾਜ਼ਮੀ ਕਰ ਦਿੱਤਾ ਹੈ। ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼ਾਂ ਅਤੇ ਟੈਕਸੀਆਂ ਸਮੇਤ ਸਾਰੇ ਜਨਤਕ ਆਵਾਜਾਈ ਵਿੱਚ ਮਾਸਕ ਪਹਿਨਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਭੀੜ-ਭੜੱਕੇ ਵਾਲੀਆਂ ਥਾਵਾਂ ਜਿਵੇਂ ਕਿ ਸਿਨੇਮਾ ਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟ ਸਟੋਰ ਅਤੇ ਕਲਾਸਰੂਮਾਂ ਅਤੇ ਦਫ਼ਤਰਾਂ ਸਮੇਤ ਇਨਡੋਰ ਇਕੱਠਾਂ ਵਿੱਚ ਮਾਸਕ ਪਹਿਨਣਾ ਜ਼ਰੂਰੀ ਹੈ।
.
ਇਹ ਵੀ ਪੜ੍ਹੋ: ਪੰਜਾਬ 'ਚ 100 ਤੋਂ ਪਾਰ ਹੋਏ ਕੋਰੋਨਾ ਦੇ ਐਕਟਿਵ ਮਾਮਲੇ, ਸਿਹਤ ਮੰਤਰੀ ਡਾ. ਸਿੰਗਲਾ ਨੇ ਐਲਰਟ ਕੀਤਾ ਜਾਰੀ
ਪੰਜਾਬ 'ਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੀ ਅਲਰਟ ਮੋਡ 'ਤੇ ਹੈ। ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਹੁਣ ਚਿੰਤਾ ਦੀ ਕੋਈ ਗੱਲ ਨਹੀਂ ਹੈ। ਫਿਰ ਵੀ, ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਲੋਕਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ ਅਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਹਾਲਾਂਕਿ ਇਸ ਬੈਠਕ 'ਚ ਇਸ ਗੱਲ 'ਤੇ ਵੀ ਚਰਚਾ ਹੋਈ ਕਿ ਜੇਕਰ ਮਾਮਲਿਆਂ 'ਚ ਵਾਧਾ ਹੁੰਦਾ ਹੈ ਤਾਂ ਸਰਕਾਰ ਜਨਤਕ ਥਾਵਾਂ 'ਤੇ ਮਾਸਕ ਲਗਾਉਣਾ ਲਾਜ਼ਮੀ ਕਰ ਸਕਦੀ ਹੈ।
Get the latest update about TRUE SCOOP PUNJABI, check out more about COVID GUIDELINES IN PUNJAB, PUNJAB NEWS, COVID 19 & MASKS MANDATORY IN PUNJAB
Like us on Facebook or follow us on Twitter for more updates.