ਪੂਰੇ ਪੰਜਾਬ ’ਚ ਚੱਲ ਰਿਹੈ ‘ਪੰਜਾਬ ਬੰਦ’ ਦਾ ਜ਼ੋਰ, ਦੇਖੋ ਵੀਡੀਓ

ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ ਅੱਜ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਦੇ ਆਗੂਆਂ ਵਲੋਂ ਗੁਰਦਾਸਪੁਰ ਸ਼ਹਿਰ 'ਚ ਸ਼ਾਂਤੀਪੂਰਵਕ ਰੋਸ...

ਗੁਰਦਾਸਪੁਰ— ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ ਅੱਜ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਦੇ ਆਗੂਆਂ ਵਲੋਂ ਗੁਰਦਾਸਪੁਰ ਸ਼ਹਿਰ ’ਚ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਗਈ ਅਤੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਰੋਧੀ ਨੀਤੀਆਂ ਬਣਾ ਰਹੀ ਹੈ। ਇਸ ਸੰਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਹਿੰਦੂ ਰਾਸ਼ਟਰ ਦਾ ਹਿੱਸਾ ਨਹੀਂ ਬਣੇਗਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਇਸ ਦਾ ਵਿਰੋਧ ਕਰਦੀ ਹੈ।

ਫ਼ਰੀਦਕੋਟ ਦੀ ਜੇਲ੍ਹ ਸੁਰਖੀਆਂ 'ਚ, ਕੈਦੀ ਨੇ ਲਾਈਵ ਹੋ ਕੇ ਜੇਲ੍ਹ ਵਿਭਾਗ ਦੀ ਸ਼ਰੇਆਮ ਖੋਲ੍ਹੀ ਪੋਲ

ਇਸ ਲਈ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਸ਼ਹਿਰ ’ਚ ਰੋਸ ਮਾਰਚ ਕਰ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਬੰਦ ਦਾ ਸਮਰਥਣ ਕਰਨ ਉਨ੍ਹਾਂ ਨੇ ਦੱਸਿਆ ਕਿ ਕਸ਼ਮੀਰ ’ਚ ਧਾਰਾ 370 ਨੂੰ ਤੋੜਨ, ਬਾਬਰੀ ਮਸਜਿਦ ਦੀ ਥਾਂ ਰਾਮ ਮੰਦਿਰ ਦਾ ਨਿਰਮਾਣ ਕਰਨਾ, ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ.ਆਰ.ਸੀ ਦੇ ਵਿਰੋਧ ’ਚ ਇਹ ਬੰਦ ਕੀਤਾ ਗਿਆ ਹੈ ਅਤੇ ਅੱਗੇ ਵੀ ਇਹ ਸੰਘਰਸ਼ ਜਾਰੀ ਰਹੇਗਾ। ਅੰਮਿ੍ਰਤਸਰ ’ਚ ਵੀ ਇਸ ਦਾ ਜ਼ੋਰ ਦੇਖਣ ਨੂੰ ਮਿਲਿਆ।

ਅੰਮਿ੍ਰਤਸਰ ਪੁਲਸ ਵਲੋਂ ਹਰ ਚੌਂਕ-ਚੌਰਾਹੇ ’ਤੇ ਪੁਲਸ ਫੋਰਸ ਤਾਇਨਾਤ ਕਰ ਦਿੱਤੇ ਗਏ ਹਨ ਤਾਂ ਕਿ ਕੋਈ ਦੁਰਘਟਨਾ ਨਾ ਘੱਟ ਸਕੇ।

ਕਲਯੁੱਗੀ ਪਿਓ-ਪੁੱਤ ਨੇ ਨਾਬਾਲਗ ਲੜਕੀ ਦੀ ਬਣਾਈ ਅਸ਼ਲੀਲ ਵੀਡੀਓ, ਕੀਤੀ ਵਾਇਰਲ

ਇਸ ਮੌਕੇ ਪੁਲਸ ਵਲੋਂ ਅੰਮਿ੍ਰਤਸਰ ਸ਼ਹਿਰ ਨੂੰ ਤਿੰਨ ਭਾਗਾਂ ’ਚ ਵੰਡਿਆ ਗਿਆ ਸੀ, ਜਿਨ੍ਹਾਂ ਦੀ ਕਮਾਨ ਆਲਾ ਅਧਿਕਾਰੀਆਂ ਦੇ ਹੱਥ ’ਚ ਸੀ ਅਤੇ 20000 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ। ਗੁਰਦਾਸਪੁਰ-ਅੰਮਿ੍ਰਤਸਰ ਤੋਂ ਇਲਾਵਾ ਜਲੰਧਰ ’ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਜੱਥੇਬੰਦੀਆਂ ਵਲੋਂ ਪਹਿਲਾਂ ਗੁਰੂ ਨਾਨਕ ਮਿਸ਼ਨ ਚੌਂਕ ਤੋਂ ਰੋਸ ਮਾਰਚ ਕੱਢਿਆ ਗਿਆ ਅਤੇ ਡੀਸੀ ਦਫਤਰ ਦੇ ਬਾਹਰ ਬੈਠ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਇਸ ਐਕਟ ਨੂੰ ਵਾਪਸ ਲੈਣ ਲਈ ਮੰਗ ਕੀਤੀ ਗਈ ਅਤੇ ਇਸ ਦੇ ਨਾਲ ਹੀ ਕਿਹਾ ਗਿਆ ਕਿ ਜੇਕਰ ਕਾਨੂੰਨ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇੱਧਰ ਮਾਂ ਨੇ ਛੱਡਿਆ ਮਾਸੂਮ ਦਾ ਹੱਥ, ਓਧਰ ਮੌਤ ਨੇ ਲਾਇਆ ਗਲੇ!!

Get the latest update about Jalandhar News, check out more about Gurdaspur News, Punjab Strike, News In Punjabi & True Scoop News

Like us on Facebook or follow us on Twitter for more updates.