ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਦਿਆਰਥੀਆਂ ਵਲੋਂ 1 ਜਨਵਰੀ ਨੂੰ ਸੂਬੇ 'ਚ ਸ਼ਾਂਤਮਈ ਵਿਰੋਧ ਦੀ ਸਰਕਾਰ ਦੇਵੇਗੀ ਆਗਿਆ : ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਕੇਂਦਰ ਸਰਕਾਰ ਦੀਆਂ ਹੋਰ ਵਿਵਾਦਤ ਕਾਰਵਾਈਆਂ ਖਿਲਾਫ ਵਿਦਿਆਰਥੀਆਂ ਨੂੰ ਰੋਸ ਪ੍ਰਦਰਸ਼ਨ...

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਕੇਂਦਰ ਸਰਕਾਰ ਦੀਆਂ ਹੋਰ ਵਿਵਾਦਤ ਕਾਰਵਾਈਆਂ ਖਿਲਾਫ ਵਿਦਿਆਰਥੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕੇਗੀ ਪਰ ਕਿਸੇ ਵੀ ਕੀਮਤ 'ਤੇ ਸੂਬੇ ਦੀ ਸਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਵੇਗੀ। ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ (ਐੱਨ.ਆਰ.ਸੀ.) ਅਤੇ ਕੌਮੀ ਆਬਾਦੀ ਰਜਿਸਟਰ (ਐੱਨ.ਪੀ.ਆਰ.) ਵਿਰੁੱਧ ਖੱਬੇ ਪੱਖੀ ਵਿਦਿਆਰਥੀ ਯੂਨੀਅਨਾਂ ਵੱਲੋਂ 1 ਜਨਵਰੀ ਨੂੰ ਪ੍ਰਸਤਾਵਿਤ ਸੂਬਾ ਪੱਧਰੀ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਕਰਨਾ ਭਾਰਤ ਦੇ ਹਰ ਨਾਗਰਿਕ ਅਤੇ ਵਿਦਿਆਰਥੀਆਂ ਦਾ ਲੋਕਤੰਤਰੀ ਅਧਿਕਾਰ ਹੈ ਅਤੇ ਵਿਦਿਆਰਥੀਆਂ ਨੂੰ ਕੇਂਦਰ ਸਰਕਾਰ ਦੁਆਰਾ ਉਠਾਏ ਸਖਤ ਕਦਮਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਧਰਨਾ ਜਾਂ ਮਾਰਚ ਆਦਿ ਕਰਨ ਦਾ ਅਧਿਕਾਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਥੋਂ ਤਕ ਕਿ ਉਨ੍ਹਾਂ ਦੀ ਸਰਕਾਰ ਵੀ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਵੱਖਵਾਦੀ ਅਤੇ ਪੱਖਪਾਤੀ ਸੁਭਾਅ ਵਾਲੇ ਨਾਗਰਿਕਤਾ ਸੋਧ ਕਾਨੂੰਨ ਅਤੇ ਕੌਮੀ ਆਬਾਦੀ ਰਜਿਸਟਰ ਦਾ ਪੂਰੀ ਤਰ੍ਹਾਂ ਵਿਰੋਧ ਕਰਦੀ ਹੈ।

ਸਪੈਸ਼ਲ ਰਿਪੋਰਟ : 2019 'ਚ ਜਲੰਧਰ ਔਰਤਾਂ ਲਈ ਰਿਹਾ ਸੁਰੱਖਿਅਤ, ਇਨ੍ਹਾਂ ਵਾਰਦਾਤਾਂ 'ਤੇ ਕੱਸਿਆ ਗਿਆ ਸ਼ਿਕੰਜਾ

ਲੁਧਿਆਣਾ ਵਿਖੇ ਸੋਮਵਾਰ ਨੂੰ ਪੰਜਾਬ ਕਾਂਗਰਸ ਵੱਲੋਂ ਲਗਾਏ ਗਏ ਨਾਗਰਿਕਤਾ ਸੋਧ ਕਾਨੂੰਨ ਵਿਰੋਧੀ ਧਰਨੇ ਦੌਰਾਨ ਉਨ੍ਹਾਂ ਨੇ ਸੂਬੇ ਵਿਚ ਇਸ ਵਿਵਾਦਤ ਕਾਨੂੰਨ ਨੂੰ ਕਿਸੇ ਵੀ ਸਥਿਤੀ ਵਿਚ ਲਾਗੂ ਨਾ ਕਰਨ ਦੇ ਆਪਣੀ ਸਰਕਾਰ ਦੇ ਫੈਸਲੇ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਨ੍ਹਾਂ ਕਾਰਵਾਈਆਂ ਖਿਲਾਫ ਵਿਦਿਆਰਥੀਆਂ ਨੂੰ ਨਿੱਤਰ ਕੇ ਸਾਹਮਣੇ ਆਉਣ ਤੋਂ ਰੋਕਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਪ੍ਰਦਰਸ਼ਨਕਾਰੀ ਕਾਨੂੰਨ ਨੂੰ ਆਪਣੇ ਹੱਥ ਵਿਚ ਨਹੀਂ ਲੈਂਦੇ, ਪੁਲਿਸ ਉਨ੍ਹਾਂ ਨੂੰ ਆਪਣੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕੇਗੀ। ਹਾਲਾਂਕਿ, ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਯੋਜਨਾਬੱਧ ਵਿਰੋਧ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕਾਰਵਾਈ ਨੂੰ  ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬ ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਂਡ, ਨਾਬਾਲਗ ਨਾਲ ਰੇਪ ਕਰਨ ਦੀ ਕੋਸ਼ਿਸ਼ 'ਚ ASI ਬਰਖ਼ਾਸਤ

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰੀ ਜਾਇਦਾਦ ਦੀ ਭੰਨਤੋੜ ਕਰਨ ਜਾਂ ਕਿਸੇ ਰੋਸ ਪ੍ਰਦਰਸ਼ਨ ਦੌਰਾਨ ਕਿਸੇ ਹਿੰਸਕ ਗਤੀਵਿਧੀ ਖਿਲਾਫ ਸਖਤੀ ਨਾਲ ਨਜਿੱਠਣ ਦੀ ਹਦਾਇਤ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਕਰਨ ਅਤੇ ਪ੍ਰਦਰਸ਼ਨਕਾਰੀਆਂ 'ਚ ਗੁੰਡਾ ਅਨਸਰਾਂ ਦੀ ਸੰਭਾਵਿਤ ਘੁਸਪੈਠ ਨੂੰ ਰੋਕਣਾ ਯਕੀਨੀ ਬਣਾਉਣ। ਦੱਸਣਯੋਗ ਹੈ ਕਿ ਅਜਿਹੀਆਂ ਘੁਸਪੈਠਾਂ ਕਾਰਨ ਕੁਝ ਹੋਰ ਰਾਜਾਂ ਵਿੱਚ ਸ਼ਾਂਤਮਈ ਪ੍ਰਦਰਸਨ ਹਿੰਸਾ ਵਿੱਚ ਤਬਦੀਲ ਹੋ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਦਿਨ ਭਰ ਯੂਨੀਵਰਸਿਟੀ ਕੈਂਪਸ ਦੇ ਆਸ ਪਾਸ ਅਤੇ ਸੂਬੇ ਦੇ ਹੋਰ ਸੰਵੇਦਨਸ਼ੀਲ ਖੇਤਰਾਂ ਅਤੇ ਜਨਤਕ ਥਾਵਾਂ 'ਤੇ ਸਖਤ ਨਜ਼ਰ ਰੱਖੇਗੀ।

ਮੁੱਖ ਮੰਤਰੀ ਕੈਪਟਨ ਦੀ ਅਗਵਾਈ 'ਚ 'ਨਾਗਰਿਕਤਾ ਸੋਧ ਐਕਟ' ਵਿਰੁੱਧ ਕੱਢਿਆ ਗਿਆ ਰੋਸ ਮਾਰਚ

Get the latest update about Citizenship Amendment Act, check out more about Student Protest, Captain Amarinder Singh, Punjab Chief Minister & True Scoop News

Like us on Facebook or follow us on Twitter for more updates.