26 ਜਨਵਰੀ ਨੂੰ ਵੀ ਨਹੀਂ ਮਿਲੇ 'ਸਮਾਰਟ ਫੋਨ', ਅਕਾਲੀ ਦਲ ਨੇ ਕੈਪਟਨ ਨੂੰ ਖੜ੍ਹਾ ਕੀਤਾ ਕਠਘਰੇ 'ਚ

ਹਾਲ ਹੀ 'ਚ ਫਿਰੋਜ਼ਪੁਰ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ–ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ...

ਜਲੰਧਰ— ਹਾਲ ਹੀ 'ਚ ਫਿਰੋਜ਼ਪੁਰ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਆਪਣੀ ਪਤਨੀ ਹਰਸਿਮਰਤ ਬਾਦਲ ਨਾਲ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ 'ਚ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਸਰਵਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਜਨਤਾ ਦੇ ਵੋਟ ਹਾਸਲ ਕੀਤੇ ਹਨ ਅਤੇ ਉਨ੍ਹਾਂ 'ਚੋਂ ਇਕ ਸਮਾਰਟ ਫੋਨ ਦਾ ਵਾਅਦਾ ਸੀ, ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੈਪਟਨ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਉਹ ਗਣਤੰਤਰ ਦਿਵਸ ਮੌਕੇ ਲੋਕਾਂ ਨੂੰ ਸਮਾਰਟ ਫੋਨ ਦੇਣਗੇ ਪਰ ਬੀਤੀ 26 ਜਨਵਰੀ 2020 ਨੂੰ ਅਜਿਹਾ ਨਹੀਂ ਹੋਇਆ, ਜਿਸ ਨੂੰ ਲੈ ਕੇ ਉਹ ਆਪਣੇ ਹੀ ਦਿੱਤੇ ਬਿਆਨ ਕਾਰਨ ਵਿਵਾਦ 'ਚ ਆ ਗਏ ਹਨ। ਇਸ ਵਾਅਦੇ ਨੂੰ ਲੈ ਕੇ ਹੁਣ ਅਕਾਲੀ ਦਲ, ਕੈਪਟਨ ਸਰਕਾਰ ਨੂੰ ਘੇਰ ਰਹੀ ਹੈ ਅਤੇ ਦੋਸ਼ ਲਗਾ ਰਹੀ ਹੈ।

Big Bazaar ਨੂੰ 12 ਰੁਪਏ ਦਾ ਥੈਲਾ ਪਿਆ 5 ਲੱਖ 'ਚ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ–ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ਼੍ਰੀ ਹਰਿਮੰਦਰ ਸਾਹਿਬ ਪੁੱਜੇ। ਮੱਥਾ ਟੇਕਣ ਤੋਂ ਬਾਅਦ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਬਹੁਤ ਜ਼ਰੂਰੀ ਹੈ। ਇਸ ਲਈ ਪੰਜਾਬ 'ਚ ਗੱਠਜੋੜ ਕਾਇਮ ਰਹੇਗਾ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸ ਚਿੱਠੀ ਦਾ ਜ਼ਿਕਰ ਵੀ ਕੀਤਾ, ਜਿਸ 'ਚ ਹਿਟਲਰ–ਟਿੱਪਣੀ ਕੀਤੀ ਗਈ ਸੀ। ਉਨ੍ਹਾਂ ਨੇ ਹੋਰ ਕਿਹਾ ਕਿ ਕੈਪਟਨ ਸਾਹਿਬ ਨੂੰ ਪਹਿਲਾਂ ਉਹ ਵੇਖਣਾ ਚਾਹੀਦਾ ਹੈ, ਜੋ ਗਾਂਧੀ ਪਰਿਵਾਰ ਨੇ ਸਿੱਖਾਂ ਨਾਲ ਕੀਤਾ ਸੀ।

ਇੱਧਰ ਮਾਂ ਨੇ ਛੱਡਿਆ ਮਾਸੂਮ ਦਾ ਹੱਥ, ਓਧਰ ਮੌਤ ਨੇ ਲਾਇਆ ਗਲੇ!!

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਸਿਰਫ਼ ਗਾਂਧੀ ਪਰਿਵਾਰ ਦੀਆਂ ਤਾਰੀਫ਼ਾਂ ਕਰ ਕੇ ਆਪਣੀ ਕੁਰਸੀ ਬਚਾਉਣ 'ਚ ਜੁੱਟੇ ਹੋਏ ਹਨ। ਛੋਟੇ ਬਾਦਲ ਨੇ ਦਾਅਵਾ ਕੀਤਾ ਕਿ ਹਰ ਵਰਗ ਕਾਂਗਰਸ ਤੋਂ ਦੁਖੀ ਹੈ। ਅੱਜ ਸਵੇਰੇ ਸੁਖਬੀਰ ਬਾਦਲ ਨਾਲ ਕੇਂਦਰੀ ਫ਼ੂਡ ਪ੍ਰੋਸੈੱਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦਾ ਵਿਕਾਸ ਰੁੱਕ ਚੁੱਕਾ ਹੈ, ਜਿਸ ਦੀ ਕਿਸੇ ਨੂੰ ਪਰਵਾਹ ਨਹੀਂ ਹੈ। ਖਜਾਨਾ ਖਾਲੀ ਹੋਣ ਦਾ ਬਹਾਨਾ ਪੰਜਾਬ ਦੇ ਮੁੱਖ ਮੰਤਰੀ ਲਗਾ ਰਹੇ ਹਨ। ਪੰਜਾਬ ਦੇ ਮੰਤਰੀ ਗੈਂਗਸਟਰ ਨਾਲ ਮਿਲੇ ਹੋਏ ਹਨ।

ਵਿਆਹ 'ਚ ਸ਼ਾਮਲ ਸਨ ਪੁਲਸ ਕਮਿਸ਼ਨਰ ਤੇ DC ਪਰ ਫਿਰ ਵੀ ਨਾ ਡਰੇ ਚੋਰ, ਇਸ ਘਟਨਾ ਨੂੰ ਦਿੱਤਾ ਅੰਜਾਮ

ਜ਼ਿਕਰਯੋਗ ਹੈ ਕਿ ਦਸੰਬਰ 2019 'ਚ ਕੈਪਟਨ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਸਰਕਾਰ ਰਾਜ 'ਚ ਨੌਜਵਾਨਾਂ ਨੂੰ 26 ਜਨਵਰੀ 2020 ਨੂੰ ਮੁਫਤ ਸਮਾਰਟਫੋਨ ਦੇਵੇਗੀ। ਉਨ੍ਹਾਂ ਨੇ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਵਿਚਕਾਰ ਮੋਬਾਈਲ ਫੋਨ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਜਿਨ੍ਹਾਂ ਕੋਲ੍ਹ ਸਮਾਰਟ ਫੋਨ ਨਹੀਂ ਹਨ ਪੰਜਾਬ ਸਰਕਾਰ ਉਨ੍ਹਾਂ ਨੂੰ ਗਣਤੰਤਰ ਦਿਵਸ ਮੌਕੇ ਅਸੀਂ ਸਮਾਰਟਫੋਨ ਦੇਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਫੋਨ ਵਿਦਿਆਰਥੀਆਂ ਦੀ ਪੜ੍ਹਾਈ 'ਚ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਹੋਰ ਵੱਧ ਤਕਨੀਕ ਦੇ ਜਾਣਕਾਰ ਬਣਾਵੇਗਾ। ਉਨ੍ਹਾਂ ਨੇ ਇਸ ਨੂੰ ਲੈ ਕੇ ਟਵੀਟ ਵੀ ਕੀਤਾ ਸੀ। ਇੱਥੇ ਇਹ ਦੱਸਣਯੋਗ ਹੈ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਚੁਣਾਵੀਂ ਘੋਸ਼ਣਾ ਪੱਤਰ 'ਚ ਐਲਾਨ ਕੀਤਾ ਸੀ ਕਿ ਨੌਜਵਾਨਾਂ ਨੂੰ ਦਿਨ-ਪ੍ਰਤੀਦਿਨ ਦੇ ਜੀਵਨ 'ਚ ਡਿਜ਼ੀਟਲ ਤਕਨੀਕ ਦਾ ਉਪਯੋਗ ਅਤੇ ਉਤਸ਼ਾਹਿਤ ਕਰਨ ਲਈ ਇਹ ਮੁਫਤ ਸਮਾਰਟਫੋਨ ਦਿੱਤੇ ਜਾਣਗੇ।

ਫ਼ਰੀਦਕੋਟ ਦੀ ਜੇਲ੍ਹ ਸੁਰਖੀਆਂ 'ਚ, ਕੈਦੀ ਨੇ ਲਾਈਵ ਹੋ ਕੇ ਜੇਲ੍ਹ ਵਿਭਾਗ ਦੀ ਸ਼ਰੇਆਮ ਖੋਲ੍ਹੀ ਪੋਲ

Get the latest update about Republic Day 2020, check out more about News In Punjabi, Punjab News, True Scoop News & Sri Harmandir Sahib

Like us on Facebook or follow us on Twitter for more updates.