ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਦੀ ਰਿਹਾਈ ਦੀ ਮੰਗ ਕਰ ਫਸੇ ਸੁਖਬੀਰ ਬਾਦਲ, ਭੜਕੇ ਰਵਨੀਤ ਬਿੱਟੂ ਨੇ ਦਿੱਤੀ ਇਹ ਸਲਾਹ

ਬੇਅੰਤ ਸਿੰਘ ਹੱਤਿਆਕਾਂਡ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਤੇ ਸੁਖਬੀਰ ਬਾਦਲ ਕਾਂਗਰਸੀਆਂ ਤੇ ਬਾਕੀ ਪਾਰਟੀਆਂ ਦੇ ਸਵਾਲ ਦੇ ਘੇਰੇ 'ਚ ਹਨ। ਸੁਖਬੀਰ ਬਾਦਲ ਨੇ ਜੇਲ੍ਹ...

ਚੰਡੀਗੜ੍ਹ :- ਬੇਅੰਤ ਸਿੰਘ ਹੱਤਿਆਕਾਂਡ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ  ਦੀ ਰਿਹਾਈ ਦੀ ਮੰਗ ਤੇ ਸੁਖਬੀਰ ਬਾਦਲ ਕਾਂਗਰਸੀਆਂ ਤੇ ਬਾਕੀ ਪਾਰਟੀਆਂ ਦੇ ਸਵਾਲ ਦੇ ਘੇਰੇ 'ਚ ਹਨ। ਸੁਖਬੀਰ ਬਾਦਲ ਨੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਕੇ ਨਵਾਂ ਸਿਆਸੀ ਹੰਗਾਮਾ ਸ਼ੁਰੂ ਕਰ ਦਿੱਤਾ ਹੈ।ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਬੇਅੰਤ ਸਿੰਘ ਦੇ ਪੋਤਰੇ ਅਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਇਸ ਗੱਲ ਦਾ ਪਤਾ ਲਗਾ ਤਾਂ ਉਹ ਭੜਕ ਗਏ । ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਰਾਜੋਆਣਾ ਨੂੰ ਪਾਰਟੀ ਦਾ ਮੁਖੀ ਬਣਾਉਣਾ ਚਾਹੀਦਾ ਹੈ।

ਜਾਣਕਾਰੀ ਮੁਤਾਬਿਕ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਬਾਦਲ ਨੇ ਕਿਹਾ ਕਿ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ। ਇਹ ਉਹ ਸਿੱਖ ਕੈਦੀ ਸਨ ਜਿਨ੍ਹਾਂ ਨੇ 20 ਸਾਲ ਤੋਂ ਵੱਧ ਸਮਾਂ ਜੇਲ੍ਹ ਕੱਟੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਰਾਜੋਆਣਾ ਦੀ ਰਿਹਾਈ ਦੀ ਪ੍ਰਕਿਰਿਆ ਤੇਜ਼ ਕਰਨੀ ਚਾਹੀਦੀ ਹੈ।
 

ਸੁਖਬੀਰ ਬਾਦਲ ਦੀ ਇਸ ਮੰਗ ਤੇ ਭੜਕੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਵਾਰ-ਵਾਰ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਜੋ ਕਿ ਦੇਸ਼ ਵਿਰੋਧੀ ਤਾਕਤਾਂ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਦੇਸ਼ ਵਿਰੋਧੀ ਏਜੰਸੀਆਂ ਦੇ ਇਸ਼ਾਰੇ 'ਤੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਹਰ 6 ਮਹੀਨੇ ਬਾਅਦ ਸੰਸਦ ਅਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਅੱਤਵਾਦੀ ਦੀ ਰਿਹਾਈ ਦੀ ਮੰਗ ਕਰਦੇ ਹਨ। ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਬੰਬ ਨਾਲ 17 ਹੋਰ ਲੋਕਾਂ ਨੂੰ ਮਾਰਨ ਵਾਲਾ ਅੱਤਵਾਦੀ। ਸੁਖਬੀਰ ਬਾਦਲ ਦੱਸੋ ਇਸ ਪਿੱਛੇ ਉਹਨਾਂ ਦੀ ਕੀ ਮਜਬੂਰੀ ਹੈ। ਮੈਨੂੰ ਲੱਗਦਾ ਹੈ ਕਿ ਸੁਖਬੀਰ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ। ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਉਨ੍ਹਾਂ ਦੀਆਂ ਯੋਜਨਾਵਾਂ ਦੀ ਜਾਂਚ ਕਰਨ ਦੀ ਮੰਗ ਕਰਾਂਗਾ।

Get the latest update about SUKHBIR BADAL, check out more about ravneet singh bittu, sukhbir badal demands release of beant singh murder convict, PUNJAB NEWS & TRUE SCOOP PUNJABI

Like us on Facebook or follow us on Twitter for more updates.