ਦਲਿਤ ਹੋਵੇਗਾ ਅਕਾਲੀ ਦਲ ਦਾ ਅਗਲਾ ਡਿਪਟੀ CM, ਸੁਖਬੀਰ ਬਾਦਲ ਦਾ ਵੱਡਾ ਐਲਾਨ (ਵੀਡੀਓ)

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਜਨਮ...

ਜਲੰਧਰ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਉੱਪ ਮੁੱਖ ਮੰਤਰੀ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਟਵੀਟ ਰਾਹੀਂ ਇਕ ਵੀਡੀਓ ਵੀ ਸ਼ੇਅਰ ਕੀਤਾ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਆਦਰਸ਼ਾਂ 'ਤੇ ਚੱਲਣ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਣ ਮਹਿਸੂਸ ਕਰਦਾ ਹੈ। ਕਮਜ਼ੋਰ ਵਰਗਾਂ ਤੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਅਸੀਂ ਵਚਨਬੱਧ ਹਾਂ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਡਿਪਟੀ ਸੀਐਮ ਦਲਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ 130ਵੇਂ ਜਨਮ ਦਿਵਸ ਮੌਕੇ ਮੈਂ ਵਾਅਦਾ ਕਰਦਾ ਹਾਂ ਕਿ 2022 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸੂਬੇ ਦਾ ਉਪ-ਮੁੱਖ ਮੰਤਰੀ ਦਲਿਤ ਭਾਈਚਾਰੇ ਤੋਂ ਹੋਵੇਗਾ। ਦੁਆਬੇ ਵਿੱਚ ਅਸੀਂ ਬਾਬਾ ਸਾਹਿਬ ਦੇ ਨਾਂ 'ਤੇ ਇੱਕ ਯੂਨੀਵਰਸਿਟੀ ਵੀ ਸਥਾਪਤ ਕਰਾਂਗੇ।

Get the latest update about Dalit deputy, check out more about Akali dal, Truescoop, Sukhbir Badal & big announcement

Like us on Facebook or follow us on Twitter for more updates.