ਸੁਖਬੀਰ ਬਾਦਲ ਵਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਖੁੱਲ੍ਹਾ ਚੈਲੇਂਜ, ਕਿਹਾ, ''ਹਿੰਮਤ ਹੈ ਤਾਂ ਗ੍ਰਿਫਤਾਰ ਕਰਕੇ ਦਿਖਾਓ''

ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਦੇ ਮੈਂਬਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ...

ਨਵੀਂ ਦਿੱਲੀ— ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਦੇ ਮੈਂਬਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਖੁੱਲ੍ਹਾ ਚੈਲੇਂਜ ਕੀਤਾ ਹੈ ਕਿ ਜੇਕਰ ਉਨ੍ਹਾਂ 'ਚ ਹਿੰਮਤ ਹੈ ਤਾਂ ਉਹ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਦਿਖਾਉਣ। ਸੁਖਬੀਰ ਵੀਰਵਾਰ ਨੂੰ ਫਰੀਦਕੋਟ ਪੁਲਸ ਹਿਰਾਸਤ 'ਚ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਐੱਸ.ਐੱਸ.ਪੀ ਦਫਤਰ ਦੇ ਸਾਹਮਣੇ ਧਰਨੇ 'ਤੇ ਬੈਠੇ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਉਣ ਪਹੁੰਚੇ ਸਨ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ 'ਚ ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਕਹਿ ਰਿਹਾ ਹੈ ਕਿ ਐੱਸ.ਆਈ.ਟੀ ਵਲੋਂ ਜਾਂਚ ਦੇ ਨਾਂ 'ਤੇ ਡਰਾਮਾ ਕੀਤਾ ਜਾ ਰਿਹਾ ਹੈ।

ਕਿਸਾਨਾਂ ਦੀ ਬਾਰਿਸ਼ ਕਾਰਨ ਖਰਾਬ ਹੋਈ ਫ਼ਸਲ ਨੂੰ ਲੈ ਕੇ ਕੈਪਟਨ ਸਰਕਾਰ ਦਾ ਵੱਡਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਆਗੂਆਂ ਨੂੰ ਬਦਨਾਮ ਕਰਨ ਦੀ ਇੱਛਾ ਨਾਲ ਹੀ ਇਹ ਐੱਸ.ਆਈ.ਟੀ ਗਠਿਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਐੱਸ. ਆਈ..ਟੀ ਵਲੋਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਉਨ੍ਹਾਂ ਦੇ ਨਾਂ ਨੂੰ ਉਛਾਲਿਆਂ ਜਾ ਰਿਹਾ ਹੈ, ਜਿਸ 'ਚ ਬਿਲਕੁੱਲ ਸੱਚਾਈ ਨਹੀਂ ਹੈ। ਇਸ ਮੌਕੇ 'ਤੇ ਉਨ੍ਹਾਂ ਨੇ ਪੁਲਸ ਹਿਰਾਸਤ 'ਚ ਮਾਰੇ ਗਏ ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜਤਾਉਂਦੇ ਹੋਏ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਹੈ ਅਤੇ ਸਰਕਾਰ ਨਾਂ ਦੀ ਕੋਈ ਚੀਜ਼ ਹੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਨਿਆਂ ਲਈ ਸ਼੍ਰੋਮਣੀ ਉਨ੍ਹਾਂ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

ਜਲੰਧਰ : ਸਿਵਲ ਹਸਪਤਾਲ ਦੇ ਬਾਹਰ ਸਾਲਾਂ ਪੁਰਾਣੀ ਡਿੱਗੀ ਪਾਣੀ ਦੀ ਟੈਂਕੀ, ਲੋਕਾਂ 'ਚ ਮਚੀ ਅਫੜਾ-ਤਫੜੀ

ਜ਼ਰੂਰਤ ਪੈਣ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਸਤਕ ਦਿੱਤੀ ਜਾਵੇਗੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਪਰਿਵਾਰ ਨੂੰ ਨਾਲ ਲੈ ਕੇ ਐੱਸ. ਐੱਸ. ਪੀ ਰਾਜਬਚਨ ਸਿੰਘ ਸੰਧੂ ਨੂੰ ਮਿਲੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਨਿਆਂ ਦੇਣ ਦੀ ਮੰਗ ਰੱਖੀ। ਫਰੀਦਕੋਟ ਦੇ ਸਾਬਕਾ ਸੰਸਦ ਜਗਮੀਤ ਸਿੰਘ ਬਰਾੜ ਅਤੇ ਸ਼੍ਰੋਮਣੀ ਦੇ ਸਾਬਕੇ ਗੁਲਜ਼ਾਰ ਸਿੰਘ ਰਣੀਕੇ ਵੀ ਪੀੜਤ ਪਰਿਵਾਰ ਨੂੰ ਮਿਲਣ ਧਰਨਾ ਸਥਾਨ 'ਤੇ ਪਹੁੰਚੇ।

Get the latest update about Punjab Latest News, check out more about Punjab News, News In Punjabi, Sukhbir Singh Badal & Online Punjabi News

Like us on Facebook or follow us on Twitter for more updates.