ਖਰੜ ਤੋਂ ਹਾਰੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸੁਖਵੰਤ ਸਿੰਘ ਸੁੱਖਾ

ਕਾਂਗਰਸ ਪਾਰਟੀ ਤੇ ਖਾਸ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਉਸ ਵੇਲੇ ਕਰਾਰਾ ਝਟਕਾ ਲੱਗਿਆ ਜਦੋਂ ਉ...

ਕਾਂਗਰਸ ਪਾਰਟੀ ਤੇ ਖਾਸ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਉਸ ਵੇਲੇ ਕਰਾਰਾ ਝਟਕਾ ਲੱਗਿਆ ਜਦੋਂ ਉਨ੍ਹਾਂ ਦੇ ਭਰਾ ਤੇ ਖਰੜ ਮਿਊਂਸਪਲ ਕੌਂਸਲ ਦੇ ਸਾਬਕਾ ਪ੍ਰਧਾਨ ਸੁਖਵੰਤ ਸਿੰਘ ਸੁੱਖਾ ਚੋਣ ਹਾਰ ਗਏ। ਸੁਖਵੰਤ ਸਿੰਘ ਸੁੱਖਾ ਖਰੜ ਦੇ ਵਾਰਡ ਨੰਬਰ 24 ਤੋਂ ਕਾਂਗਰਸ ਦੇ ਉਮੀਦਵਾਰ ਸਨ।

ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਰਾਮ ਸਵਰੂਪ ਹੱਥੋਂ 13 ਵੋਟਾਂ ਦੇ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਨਾਲ ਚੰਨੀ ਦੇ ਸਮਰਥਕਾਂ ਵਿਚ ਭਾਰੀ ਨਿਰਾਸ਼ਾ ਦਾ ਮਾਹੌਲ ਹੈ ਕਿਉਂਕਿ ਇਸ ਤਰ੍ਹਾਂ ਚੋਣ ਨਤੀਜਿਆਂ ਵਿਚ ਕੈਬਨਿਟ ਮੰਤਰੀ ਦੇ ਆਪਣੇ ਅਕਸ ਉੱਤੇ ਵੀ ਵੱਡਾ ਅਸਰ ਪੈਂਦਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੀਏ ਕਿ ਕਾਂਗਰਸ ਦੇ ਮੌਗਾ ਤੋਂ ਵਿਧਾਇਕ ਡਾ. ਹਰਜੋਤ ਕਮਲ ਦੀ ਪਤਨੀ ਦੇ ਹਾਰਨ ਦੀ ਵੀ ਖਬਰ ਹੈ। ਮੋਗਾ ਨਗਰ ਨਿਗਮ ਦੇ ਵਾਰਡ ਨੰਬਰ 1 ਤੋਂ ਡਾ. ਹਰਜੋਤ ਕਮਲ ਦੀ ਪਤਨੀ ਡਾ. ਰਜਿੰਦਰ ਕੌਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ੍ਰੀ ਮਤੀ ਹਰਜਿੰਦਰ ਕੌਰ ਲੰਡੇਕੇ ਤੋਂ 151 ਵੋਟਾਂ ਦੇ ਫਰਕ ਨਾਲ ਹਾਰ ਗਏ।

Get the latest update about Charanjit Singh Channi, check out more about Kharar, brother, Sukhwant Singh Sukha & lost

Like us on Facebook or follow us on Twitter for more updates.