ਸੁਲਤਾਨਪੁਰ ਲੋਧੀ 'ਚ ਕੈਪਟਨ ਨੇ ਕੀਤੇ ਵੱਡੇ ਐਲਾਨ, ਜੋ 550ਵੇਂ ਪ੍ਰਕਾਸ਼ ਪੁਰਬ ਨੂੰ ਬਣਾਉਣਗੇ ਯਾਦਗਾਰ

ਕੈਪਟਨ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬਲਾਉਣ ਦਾ ਵੱਡਾ ਐਲਾਨ ਕੀਤਾ ਹੈ। ਇਸ ਵਿਸ਼ੇਸ਼ ਸੈਸ਼ਨ 'ਚ ਦੇਸ਼...

ਚੰਡੀਗੜ੍ਹ— ਕੈਪਟਨ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬਲਾਉਣ ਦਾ ਵੱਡਾ ਐਲਾਨ ਕੀਤਾ ਹੈ। ਇਸ ਵਿਸ਼ੇਸ਼ ਸੈਸ਼ਨ 'ਚ ਦੇਸ਼ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਵੀ ਸੱਦਿਆ ਜਾਵੇਗਾ। ਕੈਪਟਨ ਸਰਕਾਰ ਨੇ ਇਹ ਫੈਸਲਾ ਮੰਗਲਵਾਰ ਨੂੰ ਸੁਲਤਾਨਪੁਰ ਲੋਧੀ 'ਚ ਹੋਈ ਕੈਬਨਿਟ ਮੀਟਿੰਗ 'ਚ ਲਿਆ। ਉਂਝ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਕੈਬਨਿਟ ਮੀਟਿੰਗ ਕਰਕੇ ਵੀ ਕਾਂਗਰਸ ਸਰਕਾਰ ਨੇ ਇਤਿਹਾਸ ਰਚਿਆ ਹੈ। ਦਰਅਸਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ। ਅਕਾਲੀ ਦਲ ਸ਼੍ਰੋਮਣੀ ਕਮੇਟੀ ਜ਼ਰੀਏ ਇਨ੍ਹਾਂ ਸਮਾਗਮਾਂ 'ਤੇ ਕੰਟਰੋਲ ਕਰਕੇ ਵਾਹੋ-ਵਾਹੀ ਖੱਟਣਾ ਚਾਹੁੰਦਾ ਹੈ। ਦੂਜੇ ਪਾਸੇ ਕਾਂਗਰਸ ਆਪਣੀ ਸਰਕਾਰ ਰਾਹੀਂ ਇਸ ਇਤਿਹਾਸਕ ਮੌਕੇ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਦੋਵੇਂ ਧਿਰ ਇਕ-ਦੂਜੇ ਖਿਲਾਫ ਤਿੱਖੀ ਬਿਆਨਬਾਜ਼ੀ ਵੀ ਕਰ ਰਹੀ ਹੈ।

ਜਾਣੋ ਕਿਸ ਵੱਡੀ ਵਜ੍ਹਾ ਕਰਕੇ ਬਰਨਾਲੇ ਦੇ ਇਕੋਂ ਪਰਿਵਾਰ ਦੇ 5 ਜੀਆਂ ਦੀ ਹੋਈ ਮੌਤ

ਇਸ ਲਈ ਹੀ ਕੈਪਟਨ ਨੇ ਸਭ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ 'ਚ ਕੀਤੀ।ਇਸ ਮੌਕੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਈ ਐਲਾਨ ਕੀਤੇ।ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਐਲਾਨ ਵੀ ਕੀਤਾ।ਪ੍ਰਕਾਸ਼ ਪੁਰਬ ਨਾਲ ਸਬੰਧਤ ਚੱਲਦੇ ਕੰਮਾਂ ਦੀ ਸਮੀਖਿਆ ਕਰਨ ਲਈ ਮੁੜ 10 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੁਲਤਾਨਪੁਰ ਲੋਧੀ 'ਚ ਹੀ ਕਰਨ ਦਾ ਫੈਸਲਾ ਲਿਆ ਗਿਆ। ਕੈਪਟਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਪੱਧਰ 'ਤੇ ਵੀ ਮਨਾਉਣ ਵਾਸਤੇ ਪਾਰਲੀਮੈਂਟ ਦੇ ਦੋਹਾਂ ਸਦਨਾਂ ਦਾ ਸਾਂਝਾ ਸ਼ੈਸ਼ਨ ਬੁਲਾਉਣ ਬਾਰੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ। ਇਹ ਵੀ ਮੰਗ ਕੀਤੀ ਜਾਵੇਗੀ ਕਿ ਪਾਰਲੀਮੈਂਟ ਦੇ ਸਾਂਝੇ ਸੈਸ਼ਨ ਵਿੱਚ ਵੀ ਦੇਸ਼ ਦੀਆਂ ਕੌਮੀ ਸ਼ਖ਼ਸੀਅਤਾਂ ਤੇ ਸਿੱਖ ਸ਼ਖ਼ਸੀਅਤਾਂ ਨੂੰ ਸੱਦਿਆ ਜਾਵੇ ਤੇ ਇਸ ਸ਼ੈਸ਼ਨ ਨੂੰ ਦੇਸ਼ ਦੇ ਰਾਸ਼ਟਰਪਤੀ ਸੰਬੋਧਨ ਕਰਨ।

Get the latest update about News In Punjabi, check out more about 550th Prakash Purb, Major Announcement, Sultanpur Lodhi & Punjab News

Like us on Facebook or follow us on Twitter for more updates.