ਲਿਵ-ਇਨ ਰੀਲੇਸ਼ਨਸ਼ਿਪ ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਕਿਹਾ- ਬਿਨਾਂ ਵਿਆਹ ਤੋਂ ਪੈਦਾ ਹੋਏ ਬੱਚਿਆਂ ਨੂੰ ਵੀ ਪਿਤਾ ਦੀ ਜਾਇਦਾਦ 'ਚ ਮਿਲੇਗਾ ਹਿੱਸਾ

ਸੁਪਰੀਮ ਕੋਰਟ ਨੇ ਅੱਜ ਲਿਵ ਇਨ ਰੀਲੇਸ਼ਨਸ਼ਿਪ ਦੇ ਨਾਲ ਜੁੜਿਆ ਇਕ ਅਹਿਮ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬਿਨਾਂ ਵਿਆਹ ਤੋਂ ਪੈਦਾ ਹੋਏ ਬੱਚਿਆਂ ਨੂੰ ਵੀ ਪਿਤਾ ਦੀ ਜਾਇਦਾਦ ਵਿੱਚ ਹੱਕਦਾਰ ਮੰਨਿਆ ਜਾਵੇਗਾ...

ਸੁਪਰੀਮ ਕੋਰਟ ਨੇ ਅੱਜ ਲਿਵ ਇਨ ਰੀਲੇਸ਼ਨਸ਼ਿਪ ਦੇ ਨਾਲ ਜੁੜਿਆ ਇਕ ਅਹਿਮ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬਿਨਾਂ ਵਿਆਹ ਤੋਂ ਪੈਦਾ ਹੋਏ ਬੱਚਿਆਂ ਨੂੰ ਵੀ ਪਿਤਾ ਦੀ ਜਾਇਦਾਦ ਵਿੱਚ ਹੱਕਦਾਰ ਮੰਨਿਆ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਔਰਤ ਅਤੇ ਪੁਰਸ਼ ਲੰਬੇ ਸਮੇਂ ਤੱਕ ਇਕੱਠੇ ਰਹਿੰਦੇ ਹਨ ਤਾਂ ਇਸ ਨੂੰ ਵਿਆਹ ਮੰਨਿਆ ਜਾਵੇਗਾ ਅਤੇ ਇਸ ਰਿਸ਼ਤੇ ਤੋਂ ਪੈਦਾ ਹੋਣ ਵਾਲੇ ਬੱਚਿਆਂ ਨੂੰ ਵੀ ਪਿਤਾ ਦੀ ਜਾਇਦਾਦ 'ਚ ਹੱਕ ਮਿਲੇਗਾ।


ਦਸ ਦਈਏ ਕਿ ਕੇਰਲ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਰੱਦ ਕਰਦਿਆਂ ਇਸ ਫੈਸਲਾ ਸੁਣਾਇਆ ਹੈ ਜਿਸ ਵਿਚ ਅਦਾਲਤ ਨੇ ਇਕ ਨੌਜਵਾਨ ਨੂੰ ਉਸ ਦੇ ਪਿਤਾ ਦੀ ਜਾਇਦਾਦ ਵਿਚ ਹਿੱਸੇਦਾਰ ਨਹੀਂ ਮੰਨਿਆ ਕਿਉਂਕਿ ਉਸ ਦੇ ਮਾਤਾ-ਪਿਤਾ ਦਾ ਵਿਆਹ ਨਹੀਂ ਹੋਇਆ ਸੀ। ਕੇਰਲ ਦੀ ਅਦਾਲਤ 'ਚ ਇੱਕ ਵਿਅਕਤੀ ਨੇ ਆਪਣੇ ਪਿਤਾ ਦੀ ਜਾਇਦਾਦ ਦੀ ਵੰਡ ਵਿੱਚ ਹਿੱਸਾ ਨਾ ਮਿਲਣ ਲਈ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਸੀ ਕਿਉਂਕਿ ਉਸ ਨੂੰ ਨਜਾਇਜ਼ ਪੁੱਤਰ ਕਹਿ ਕੇ ਹਿੱਸਾ ਨਹੀਂ ਦਿੱਤਾ ਜਾ ਰਿਹਾ ਸੀ। ਜਿਸ ਤੇ ਕੇਰਲ ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਜਿਸ ਵਿਅਕਤੀ ਕੋਲ ਉਹ ਜਾਇਦਾਦ ਦਾ ਦਾਅਵਾ ਕਰ ਰਿਹਾ ਹੈ, ਉਸ ਦੀ ਮਾਂ ਨੇ ਉਸ ਨਾਲ ਵਿਆਹ ਨਹੀਂ ਕਰਵਾਇਆ, ਅਜਿਹੀ ਸਥਿਤੀ ਵਿਚ ਉਸ ਨੂੰ ਪਰਿਵਾਰਕ ਜਾਇਦਾਦ ਦਾ ਹੱਕਦਾਰ ਨਹੀਂ ਮੰਨਿਆ ਜਾ ਸਕਦਾ।

ਇਸ ਤੇ ਫੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਹੁਣ ਕਿਹਾ ਕਿ ਭਾਵੇਂ ਦੋਵਾਂ ਦਾ ਵਿਆਹ ਨਹੀਂ ਹੋਇਆ ਹੈ ਪਰ ਦੋਵੇਂ ਲੰਬੇ ਸਮੇਂ ਤੋਂ ਪਤੀ-ਪਤਨੀ ਵਾਂਗ ਇਕੱਠੇ ਰਹਿੰਦੇ ਹਨ। ਅਜਿਹੇ 'ਚ ਜੇਕਰ ਡੀਐਨਏ ਟੈਸਟ 'ਚ ਇਹ ਸਾਬਤ ਹੋ ਜਾਂਦਾ ਹੈ ਕਿ ਬੱਚਾ ਦੋਵਾਂ ਦਾ ਹੈ ਤਾਂ ਪਿਤਾ ਦੀ ਜਾਇਦਾਦ 'ਤੇ ਬੱਚੇ ਦਾ ਪੂਰਾ ਹੱਕ ਹੈ।

Get the latest update about Kerala court, check out more about supreme court, court decision on live in relationship, live in relationship & property

Like us on Facebook or follow us on Twitter for more updates.