ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਪ੍ਰਸ਼ਾਂਤ ਕਿਸ਼ੋਰ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨੋਟਿਸ ਜਾਰੀ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਸਲਾਹਕਾਰ ਐਲਾਨੇ...

ਚੰਡੀਗੜ੍ਹ: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਸਲਾਹਕਾਰ ਐਲਾਨੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਦੱਸ ਦਈਏ ਕਿ ਮਾਰਚ ਮਹੀਨੇ ਵਿਚ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਉਨ੍ਹਾਂ ਨੂੰ ਕੈਬਿਨੇਟ ਰੈਂਕ ਦਾ ਦਰਜਾ ਦਿੱਤਾ ਗਿਆ ਸੀ। ਇਸ ਦੇ ਖਿਲਾਫ  ਦੋ ਵਿਅਕਤੀਆਂ ਵੱਲੋਂ ਇਕ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਾਈ ਗਈ ਸੀ ਪਰ ਹਾਈਕੋਰਟ ਨੇ ਮਾਰਚ ਵਿਚ ਹੀ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹੁਣ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਵਿਚ ਅਪੀਲ ਪਾਈ ਗਈ ਹੈ।

ਪਟੀਸ਼ਨਕਰਤਾਵਾਂ ਦੇ ਵਕੀਲ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕੀ ਇਸ ਅਪੀਲ ਦੇ ਅਧਾਰ 'ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਆਫ ਮੋਸ਼ਨ ਜਾਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਵਿਚ ਇਸ ਪਟੀਸ਼ਨ 'ਤੇ ਸੁਣਵਾਈ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਹੇਮੰਤ ਗੁਪਤਾ ਦੀ ਬੈਂਚ ਨੇ ਕੀਤੀ। ਇਸ ਦੇ ਨਾਲ ਹੀ ਦੱਸ ਦਈਏ ਕਿ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਜੁਲਾਈ ਨੂੰ ਹੋਵੇਗੀ।

Get the latest update about Prashant Kishor case, check out more about Punjab Government, Truescoopnews, Truescoop & Supreme Court

Like us on Facebook or follow us on Twitter for more updates.