SC/ST ਸੋਧ ਕਾਨੂੰਨ ਨੂੰ ਮਿਲੀ ਹਰੀ ਝੰਡੀ, ਦੋਸ਼ੀ ਪਾਏ ਜਾਣ 'ਤੇ FIR ਦਰਜ ਕਰਕੇ ਤੁਰੰਤ ਹੋਵੇਗੀ ਗ੍ਰਿਫਤਾਰੀ  

ਨੁਸੂਚਿਤ ਜਾਤੀ ਤੇ ਅਨੁਸੂਚਿਤ ਕਬੀਲਿਆਂ ਸੋਧ ਕਾਨੂੰਨ, 2018 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ...

ਨਵੀਂ ਦਿੱਲੀ — ਅਨੁਸੂਚਿਤ ਜਾਤੀ ਤੇ ਅਨੁਸੂਚਿਤ ਕਬੀਲਿਆਂ ਸੋਧ ਕਾਨੂੰਨ, 2018 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ।ਦੱਸ ਦੱਈਏ ਕਿ ਕੇਂਦਰ ਸਰਕਾਰ ਨੂੰ ਰਾਹਤ ਪ੍ਰਦਾਨ ਕਰਦਿਆਂ SC/ST ਐਕਟ ਦੀ ਸੋਧ ਦੀ ਸੰਵਿਧਾਨਿਕਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇੰਝ ਹੁਣ SC/ST ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹੁਣ SC/ST ਸੋਧ ਕਾਨੂੰਨ ਅਧੀਨ ਦਰਜ ਹੋਣ ਵਾਲੀ ਸ਼ਿਕਾਇਤ ਉੱਤੇ ਤੁਰੰਤ ਐੱਫ਼ਆਈਆਰ ਦਰਜ ਹੋਵੇਗੀ ਤੇ ਗ੍ਰਿਫ਼ਤਾਰੀ ਵੀ ਹੋਵੇਗੀ। ਦੂਜੀ ਧਿਰ ਨੂੰ ਥੋੜ੍ਹੀ ਰਾਹਤ ਇਹ ਦਿੱਤੀ ਗਈ ਹੈ ਕਿ ਇਸ ਮਾਮਲੇ 'ਚ ਅਗਾਊਂ ਜ਼ਮਾਨਤ ਵੀ ਮਨਜ਼ੂਰ ਕੀਤੀ/ਕਰਵਾਈ ਜਾ ਸਕੇਗੀ।ਮਾਰਚ 2018 'ਚ ਅਦਾਲਤ ਨੇ SC-ST ਕਾਨੂੰਨ ਦੀ ਦੁਰਵਰਤੋਂ ਦੇ ਮੱਦੇਨਜ਼ਰ ਇਸ ਬਾਰੇ ਮਿਲਣ ਵਾਲੀਆਂ ਸ਼ਿਕਾਇਤਾਂ ਨੂੰ ਲੈ ਕੇ ਐੱਫ਼ਆਈਆਰ ਤੇ ਗ੍ਰਿਫ਼ਤਾਰੀ ਦੀ ਵਿਵਸਥਾ 'ਤੇ ਰੋਕ ਲਾ ਦਿੱਤੀ ਸੀ।ਇਸ ਤੋਂ ਬਾਅਦ ਸੰਸਦ 'ਚ ਅਦਾਲਤ ਦੇ ਹੁਕਮ ਨੂੰ ਪਲਟਣ ਲਈ ਕਾਨੂੰਨ 'ਚ ਸੋਧ ਕੀਤੀ ਗਈ ਸੀ। ਸੋਧੇ ਕਾਨੂੰਨ ਦੀ ਵੈਧਤਾ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ।ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸੂਬਾ ਸਰਕਾਰਾਂ ਨਿਯੁਕਤੀਆਂ 'ਚ ਰਾਖਵਾਂਕਰਨ ਦੇਣ ਲਈ ਪਾਬੰਦ ਨਹੀਂ ਹਨ ਤੇ ਤਰੱਕੀਆਂ ਵਿੱਚ ਰਾਖਵੇਂਕਰਨ ਦਾ ਦਾਅਵਾ ਕਰਨ ਦਾ ਕੋਈ ਮੂਲ ਅਧਿਕਾਰ ਨਹੀਂ ਹੈ।

ਛੇੜਛਾੜ ਮਾਮਲੇ ਵਿਰੁੱਧ ਗਾਰਗੀ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਜਸਟਿਸ ਐੱਲ ਨਾਗੇਸ਼ਵਰ ਰਾਓ ਤੇ ਜਸਟਿਸ ਹੇਮੰਤ ਗੁਪਤਾ ਦੇ ਬੈਂਚ ਨੇ ਕਿਹਾ ਸੀ ਕਿ ਇਸ ਅਦਾਲਤ ਵੱਲੋਂ ਨਿਰਧਾਰਤ ਕਾਨੂੰਨ ਦੇ ਮੱਦੇਨਜ਼ਰ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਸੂਬਾ ਸਰਕਾਰਾਂ ਰਾਖਵਾਂਕਰਨ ਦੇਣ ਲਈ ਪਾਬੰਦ ਨਹੀਂ ਹਨ। ਅਜਿਹਾ ਕੋਈ ਮੂਲ ਅਧਿਕਾਰ ਨਹੀਂ ਹੈ, ਜਿਸ ਅਧੀਨ ਕੋਈ ਵਿਅਕਤੀ ਤਰੱਕੀ ਵਿੱਚ ਰਾਖਵੇਂਕਰਨ ਦਾ ਦਾਅਵਾ ਕਰੇ। ਬੈਂਚ ਨੇ ਆਪਣੇ ਫ਼ੈਸਲੇ 'ਚ ਕਿਹਾ ਸੀ ਕਿ – ਅਦਾਲਤ ਰਾਜ ਸਰਕਾਰ ਨੂੰ ਰਾਖਵਾਂਕਰਨ ਉਪਲਬਧ ਕਰਵਾਉਣ ਦੀ ਹਦਾਇਤ ਦੇਣ ਲਈ ਕੋਈ ਹੁਕਮ ਜਾਰੀ ਨਈਂ ਕਰ ਸਕਦੀ। ਉਤਰਾਖੰਡ ਸਰਕਾਰ ਦੇ 5 ਸਤੰਬਰ, 2012 ਦੇ ਫ਼ੈਸਲੇ ਨੂੰ ਲੈ ਕੇ ਦਾਇਰ ਪਟੀਸ਼ਨਾਂ ਉੱਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਹ ਟਿੱਪਣੀ ਕੀਤੀ ਸੀ।ਉਤਰਾਖੰਡ ਸਰਕਾਰ ਨੇ ਸੂਬੇ ਵਿੱਚ ਅਨੁਸੂਚਿਤ ਜਾਤਾਂ ਤੇ ਅਨੁਸੂਚਿਤ ਕਬੀਲਿਆਂ ਨੂੰ ਰਾਖਵਾਂਕਰਨ ਉਪਲਬਧ ਕਰਵਾਏ ਬਗ਼ੈਰ ਜਨਤਕ ਸੇਵਾਵਾਂ 'ਚ ਸਾਰੀਆਂਆਸਾਮੀਆਂ ਭਰਨ ਦਾ ਫ਼ੈਸਲਾ ਲਿਆ ਸੀ।ਸਰਕਾਰ ਦੇ ਫ਼ੈਸਲੇ ਨੂੰ ਉੱਤਰਾਖੰਡ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ, ਜਿਸ ਨੇ ਇਸ ਨੂੰ ਖ਼ਾਰਜ ਕਰ ਦਿੱਤਾ ਸੀ।

Get the latest update about Approved, check out more about Arrest, National News, True Scoop News & Accused

Like us on Facebook or follow us on Twitter for more updates.