ਜਾਣੋ ਆਖਿਰ ਕੌਣ ਹੈ ਸੁਸ਼ਾਂਤ ਰਾਜਪੂਤ ਦਾ ਇਹ ਹਮਸ਼ਕਲ, ਵੀਡੀਓ ਨੇ ਮਚਾਈ ਸਨਸਨੀ

ਬੀਤੇ ਕਈ ਦਿਨਾਂ ਤੋਂ ਮਰਹੂਮ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦਾ ਖੁਦਕੁਸ਼ੀ ਮਾਮਲਾ ਸੁਰਖੀਆਂ 'ਚ ਬਣਿਆ ਹੋਇਆ ਹੈ। ਸੁਸ਼ਾਂਤ ਦੀ ਮੌਤ ਇਕ ਰਾਜ਼...

ਨਵੀਂ ਦਿੱਲੀ— ਬੀਤੇ ਕਈ ਦਿਨਾਂ ਤੋਂ ਮਰਹੂਮ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦਾ ਖੁਦਕੁਸ਼ੀ ਮਾਮਲਾ ਸੁਰਖੀਆਂ 'ਚ ਬਣਿਆ ਹੋਇਆ ਹੈ। ਸੁਸ਼ਾਂਤ ਦੀ ਮੌਤ ਇਕ ਰਾਜ਼ ਬਣ ਕੇ ਰਹਿ ਗਈ ਹੈ। ਆਪਣੀ ਪਿਆਰੀ ਜਿਹੀ ਮੁਸਕਾਨ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਇਕ ਦਿਨ ਇੰਝ ਛੱਡ ਕੇ ਚੱਲੇ ਜਾਣਗੇ, ਇਸ ਬਾਰੇ ਕਦੇ ਕਿਸੇ ਨੇ ਸੁਫ਼ਨੇ 'ਚ ਵੀ ਨਹੀਂ ਸੋਚਿਆ ਸੀ। ਹਰ ਕੋਈ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਹਾਲਾਤ ਤਾਂ ਅਜਿਹੇ ਹਨ ਕਿ ਜਿਵੇਂ ਲੋਕਾਂ ਨੇ ਕਿਸੇ ਆਪਣੇ ਨੂੰ ਗੁਆ ਦਿੱਤਾ ਹੋਵੇ। ਉਥੇ ਹੀ ਉਨ੍ਹਾਂ ਦੀ ਮੌਤ ਤੋਂ ਬਾਅਦ ਬਾਲੀਵੁੱਡ ਫ਼ਿਲਮ ਉਦਯੋਗ 'ਤੇ ਕਈ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਫ਼ਿਲਮ ਉਦਯੋਗ ਦੇ ਕੁਝ ਲੋਕਾਂ ਨੇ ਇਹ ਦਾਅਵਾ ਕੀਤਾ ਹੈ ਕਿ ਨੇਪੋਟਿਜ਼ਮ ਅਤੇ ਭੇਦਭਾਵ ਦੇ ਕਾਰਨ ਸੁਸ਼ਾਂਤ ਸਿੰਘ ਰਾਜਪੂਤ ਪਿਛਲੇ ਲੰਬੇ ਸਮੇਂ ਤੋਂ ਡਿਪ੍ਰੈਸ਼ਨ 'ਚ ਸਨ ਅਤੇ ਇਹੀ ਵਜ੍ਹਾ ਹੈ ਕਿ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੂੰ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਤੋਂ ਕੱਢ ਦਿੱਤਾ ਗਿਆ ਸੀ। ਇਸੇ ਗੱਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫ਼ੀ ਬਹਿਸ ਛਿੜ ਚੁੱਕੀ ਹੈ।

ਸੁਸ਼ਾਂਤ ਰਾਜਪੂਤ 'ਤੇ ਬਣੇਗੀ ਫਿਲਮ, ਜੋ ਖੋਲ੍ਹੇਗੀ ਕਈ ਰਾਜ਼!!

ਉਥੇ ਹੀ ਸੁਸ਼ਾਂਤ ਸਿੰਘ ਰਾਜਪੂਤ ਦੇ ਚਾਹੁਣ ਵਾਲੇ ਉਨ੍ਹਾਂ ਦੀਆਂ ਯਾਦਾਂ 'ਚ ਕਈ ਪੁਰਾਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰ ਰਹੇ ਹਨ। ਇਸੇ ਦੌਰਾਨ ਇਕ ਟਿੱਕ-ਟੌਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜੋ ਕਿ ਕਾਫ਼ੀ ਜ਼ਿਆਦਾ ਫੈਲ ਰਿਹਾ ਹੈ। ਦਰਅਸਲ, ਸੈਕੀ ਨਾਂ ਦੇ ਇਕ ਸ਼ਖ਼ਸ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਇਸ ਯੂਜ਼ਰ ਦਾ ਚਿਹਰਾ ਕਾਫ਼ੀ ਹੱਦ ਤੱਕ ਸੁਸ਼ਾਂਤ ਸਿੰਘ ਰਾਜਪੂਤ ਨਾਲ ਮਿਲਦਾ-ਜੁੱਲਦਾ ਲੱਗੀ ਰਿਹਾ ਹੈ। ਅਜਿਹੇ 'ਚ ਇਸ ਵੀਡੀਓ ਨੂੰ ਕਾਫ਼ੀ ਸਾਂਝਾ ਕੀਤਾ ਜਾ ਰਿਹਾ ਹੈ। ਇਸ ਸ਼ਖ਼ਸ ਨੇ ਸੁਸ਼ਾਂਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਹ ਵੀਡੀਓ ਸਾਂਝੀ ਕੀਤੀ ਹੈ, ਜਿਥੇ ਉਹ ਸੁਸ਼ਾਂਤ ਨੂੰ ਆਪਣਾ ਆਈਡਲ ਦੱਸ ਰਿਹਾ ਹੈ। ਉਥੇ ਹੀ ਸੁਸ਼ਾਂਤ ਦੇ ਹੀ ਗੀਤ 'ਤੇ ਸੈਫੀ ਨੇ ਇਹ ਵੀਡੀਓ ਬਣਾਈ ਹੈ, ਜਿਸ 'ਚ ਹੂ-ਬ-ਹੂ ਸੁਸ਼ਾਂਤ ਵਾਂਗ ਤੁਰਦੇ ਨਜ਼ਰ ਆ ਰਿਹਾ ਹੈ।

'ਪੰਜਾਬ ਦੀ ਕੈਟਰੀਨਾ ਕੈਫ' ਦੇ ਨਾਂ ਤੋਂ ਅੱਕੀ ਸ਼ਹਿਨਾਜ਼ ਗਿੱਲ ਨੇ ਆਖੀ ਵੱਡੀ ਗੱਲ੍ਹ!! ਦੇਖੋ ਵੀਡੀਓ

ਦੱਸ ਦੇਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਫ਼ਿਲਮ ਬਣੇਗੀ। ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ 'ਤੇ ਆਧਾਰਿਤ ਫ਼ਿਲਮ ਬਣਾਉਣ ਦਾ ਫੈਸਲਾ ਵੀ ਕਰ ਲਿਆ ਹੈ। ਫ਼ਿਲਮ ਦਾ ਨਾਂ ਰੱਖ ਲਿਆ ਗਿਆ ਹੈ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਜਾਵੇਗੀ। ਇਸ ਫ਼ਿਲਮ ਦਾ ਨਾਂ ''ਸੁਸਾਇਡ ਔਰ ਮਰਡਰ'' ਹੋਵੇਗਾ। ਵਿਜੇ ਨੇ ਦੱਸਿਆ ਕਿ ਇਹ ਫ਼ਿਲਮ ਸੁਸ਼ਾਂਤ ਦੀ ਜ਼ਿੰਦਗੀ 'ਤੇ ਆਧਾਰਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ। ਅਜਿਹੇ 'ਚ ਫ਼ਿਲਮ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ। ਦੱਸਣਯੋਗ ਹੈ ਕਿ 14 ਜੂਨ ਨੂੰ ਸੁਸ਼ਾਂਤ ਸਿੰਘ ਰਾਜਪੂਤ ਨੇ ਖ਼ੁਦਕੁਸ਼ੀ ਕਰ ਲਈ ਸੀ। 34 ਸਾਲ ਦਾ ਸੁਸ਼ਾਂਤ ਸਿੰਘ ਰਾਜਪੂਤ ਵਧੀਆ ਅਦਾਕਾਰ ਹੋਣ ਦੇ ਨਾਲ ਚੰਗੇ ਇਨਸਾਨ ਵੀ ਸਨ। ਜਿਸ ਕਰਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵਿਸ਼ਵਾਸ ਹੀ ਨਹੀਂ ਹੋ ਰਿਹਾ ਕਿ ਉਨ੍ਹਾਂ ਦਾ ਹੱਸਦਾ ਹੋਇਆ ਸਟਾਰ ਇਸ ਦੁਨੀਆ ਤੋਂ ਚਲਾ ਗਿਆ ਹੈ।

Get the latest update about Tik Tok Video, check out more about Trending News, News In Punjabi, Viral Video & Bollywood News

Like us on Facebook or follow us on Twitter for more updates.