ਵੈੱਬ ਸੈਕਸ਼ਨ - ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਸਕੂਲ ਬੱਸ ਦੀ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ। ਘਟਨਾ ਪਿੰਡ ਸ਼ੇਖਚੱਕ ਦੀ ਦੱਸੀ ਜਾ ਰਹੀ ਹੈ। ਹਾਦਸੇ 'ਚ ਡਰਾਈਵਰ ਤੇ 2 ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਹੋਰ ਵਿਦਿਆਰਥੀ ਵੀ ਜ਼ਖਮੀ ਹੋ ਗਏ। ਸਾਰੇ ਜ਼ਖਮੀ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਸਬੰਧਤ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਕਈ ਵੀਡੀਓ ਸਾਹਮਣੇ ਆਏ ਹਨ। ਇੱਕ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਇੱਕ ਪੀਲੇ ਰੰਗ ਦੀ ਸਕੂਲੀ ਬੱਸ ਇੱਕ ਪਾਸੇ ਪਲਟ ਗਈ ਅਤੇ ਉਸਦੇ ਅਗਲੇ ਅਤੇ ਪਿਛਲੇ ਸ਼ੀਸ਼ੇ ਟੁੱਟੇ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਣ ਲਈ ਐਂਬੂਲੈਂਸ ਵੀ ਮੌਜੂਦ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਧੁੰਦ ਕਾਰਨ ਸੜਕ 'ਤੇ ਵਿਜ਼ੀਬਿਲਟੀ ਲੋਅ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।2 children along with driver dead in an accident near Tarn Taran #accident #tarntaran #schoolbusaccident #collission #watchvideo #truescoop #truescoopnews pic.twitter.com/R1I3PDkH2h— True Scoop (@TrueScoopNews) December 3, 2022
Get the latest update about watch video, check out more about collision, 3 dead & Tarn Taran
Like us on Facebook or follow us on Twitter for more updates.