ਤਰਨਤਾਰਨ: ਪੁਰਾਣੀ ਰੰਜਿਸ਼ ਦੇ ਚਲਦਿਆ 4 ਬਦਮਾਸ਼ਾਂ ਵੱਲੋਂ ਨੌਜਵਾਨ ਤੇ ਹਮਲਾ, ਛਾਤੀ 'ਚ ਮਾਰੀ ਗੋਲੀ

ਪੰਜਾਬ 'ਚ ਵਧਦੀਆਂ ਗੁੰਡਾਗਰਦੀ ਦੀਆਂ ਵਾਰਦਾਤਾਂ ਦੇ ਵਿਚ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁਝ ਬਦਮਾਸ਼ਾਂ ਦੇ ਵਲੋਂ ਇੱਕ ਨੌਜਵਾਨ ਨੂੰ ਗੋਲੀਮਾਰ ਦਿੱਤੀ ਗਈ...

ਪੰਜਾਬ 'ਚ ਵਧਦੀਆਂ ਗੁੰਡਾਗਰਦੀ ਦੀਆਂ ਵਾਰਦਾਤਾਂ ਦੇ ਵਿਚ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁਝ ਬਦਮਾਸ਼ਾਂ ਦੇ ਵਲੋਂ ਇੱਕ ਨੌਜਵਾਨ ਨੂੰ ਗੋਲੀਮਾਰ ਦਿੱਤੀ ਗਈ। ਜਾਣਕਾਰੀ ਮੁਤਾਬਿਕ ਪੀੜਤ ਆਪਣੀ ਭੈਣ ਨੂੰ ਮਿਲਣ ਜਾ ਰਿਹਾ ਸੀ ਤਾਂ ਇਕ ਇਨੋਵਾ ਕਾਰ 'ਚ ਸਵਾਰ ਬਦਮਾਸ਼ਾਂ ਨੇ ਉਸ ਦੀ ਬਾਈਕ ਨੂੰ ਘੇਰ ਲਿਆ। ਫਿਰ ਪਿਸਤੌਲ ਕੱਢ ਕੇ ਉਸ ਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਮੁਜ਼ਰਮ ਮੌਕੇ ਤੋਂ ਫਰਾਰ ਹੋ ਗਏ। ਪੀੜਤ ਦੀ ਪਛਾਣ ਕਨਵ ਵਡੇਰਾ ਵਜੋਂ ਹੋਈ ਹੈ। 

ਪੀੜਤ ਨੂੰ ਛਾਤੀ ਵਿੱਚ ਗੋਲੀ ਲੱਗਣ ਕਾਰਨ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ 4 ਬਦਮਾਸ਼ਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 4 ਦੋਸ਼ੀਆਂ 'ਚੋਂ ਇਕ ਦੀ ਪਛਾਣ ਸਾਹੀ ਵਜੋਂ ਹੋਈ ਹੈ ਅਤੇ ਇਹ ਸਾਰੇ 4 ਤਰਨਤਾਰਨ ਦੇ ਰਹਿਣ ਵਾਲੇ ਹਨ।


ਮਾਮਲੇ ਦੀ ਜਾਂਚ ਕਰ ਰਹੇ ਏ.ਸੀ.ਪੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਪੀੜ੍ਹਤ ਦੇ ਬਿਆਨ ਦੇ ਆਧਾਰ ਤੇ ਸਾਰੇ ਸ਼ਰਾਰਤੀ ਅਨਸਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਪੁਰਾਣੀ ਦੁਸ਼ਮਣੀ ਦਾ ਹੈ ਕਿਉਂਕਿ ਪੀੜਤ ਨੇ ਖੁਦ ਦੱਸਿਆ ਸੀ ਕਿ ਸਾਹਿਲ ਨਾਲ ਉਸ ਦਾ ਝਗੜਾ ਹੋਇਆ ਸੀ ਅਤੇ ਉਦੋਂ ਤੋਂ ਉਹ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

Get the latest update about FIRING IN TARN TARAN, check out more about PUNJAB NEWS, TARN TARAN, & YOUTH SHOT IN TARN TARAN

Like us on Facebook or follow us on Twitter for more updates.