ਤਰਨਤਾਰਨ 'ਚ ਇਨ੍ਹਾਂ ਨੌਜਵਾਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ, ਇੰਝ ਚੜ੍ਹੇ ਪੁਲਸ ਦੇ ਹੱਥੀਂ

ਤਰਨਤਾਰਨ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਜੀ ਬੇਅਦਬੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਚੌਕ ਭਾਨ ਸਿੰਘ ਵਿਖੇ ਸਥਿਤ ਇਕ ਘਰ 'ਚ ਸੁੱਖ ਆਸਨ ਦੀ ਅਵਸਥਾ 'ਚ ਰੱਖੇ ਗੁਰੂ ਮਹਾਰਾਜ ਜੀ ਦੇ ਸਰੂਪ...

ਤਰਨਤਾਰਨ— ਤਰਨਤਾਰਨ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਜੀ ਬੇਅਦਬੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਚੌਕ ਭਾਨ ਸਿੰਘ ਵਿਖੇ ਸਥਿਤ ਇਕ ਘਰ 'ਚ ਸੁੱਖ ਆਸਨ ਦੀ ਅਵਸਥਾ 'ਚ ਰੱਖੇ ਗੁਰੂ ਮਹਾਰਾਜ ਜੀ ਦੇ ਸਰੂਪ ਦੇ ਨਜ਼ਦੀਕ ਸਮੈਕ ਤੇ ਤੰਬਾਕੂ ਦੀਆਂ ਪੁੜੀਆਂ ਪਈਆਂ ਹੋਈਆਂ ਸਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਤਿਕਾਰ ਕਮੇਟੀ ਨੂੰ ਜਿਵੇਂ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਜਾਣਕਾਰੀ ਪੁਲਸ ਨੂੰ ਦਿੱਤੀ ਅਤੇ ਪੁਲਸ ਨੇ ਛਾਪੇਮਾਰੀ ਕਰਕੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਦੱਸ ਦੇਈਏ ਕਿ ਇਨ੍ਹਾਂ 'ਚੋਂ ਇਕ ਨੌਜਵਾਨ ਦੇ ਪਰਿਵਾਰਕ ਮੈਂਬਰ ਵਿਦੇਸ਼ ਗਏ ਹੋਏ ਹਨ ਅਤੇ ਇਹੀ ਨੌਜਵਾਨ ਆਪਣੇ ਦੋਸਤ ਨੂੰ ਸੱਦ ਕੇ ਘਰ 'ਚ ਨਸ਼ਾ ਕਰ ਰਿਹਾ ਸੀ।

ਵਿਦੇਸ਼ 'ਚ ਫਾਈਨੈਂਸ ਦਾ ਕੰਮ ਕਰਨਾ ਪੰਜਾਬੀ ਨੌਜਵਾਨ ਨੂੰ ਪਿਆ ਮਹਿੰਗਾ, ਭੁੰਨਿਆ ਗੋਲੀਆਂ ਨਾਲ

ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਪੰਜਾਬ ਦੇ ਸਿੰਘਾਂ ਵਲੋਂ ਗੁਰੂ ਸਾਹਿਬ ਦੇ ਸਰੂਪ ਨੂੰ ਸ਼੍ਰੀ ਦਰਬਾਰ ਸਾਹਿਬ ਵਿਖੇ ਤੁਰੰਤ ਮਾਨ-ਮਰਿਆਦਾ ਨਾਲ ਸੁਸ਼ੋਭਿਤ ਕਰਵਾ ਦਿੱਤਾ ਗਿਆ। ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿਕਰਮ ਪੁੱਤਰ ਹਰਬਿੰਦਰ ਸਿੰਘ ਅਤੇ ਹਰਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੁਰਾਦਪੁਰ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 3 ਗ੍ਰਾਮ ਹੈਰੋਇਨ ਅਤੇ ਹੋਰ ਵੀ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ, ਜਿਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Get the latest update about Sri Guru Granth Sahib Ji, check out more about Punjab News, News In Punjabi, Tarntaran Sacrilege & Sri Guru Granth Shaib Ji Sacrilege

Like us on Facebook or follow us on Twitter for more updates.