ਜਲੰਧਰ ਦੇ ਇੰਡਸਟਰੀਅਲ ਏਰੀਆ ਵਿਖੇ ਪਲਾਸਟਿਕ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਜਲੰਧਰ ਦੇ ਇੰਡਸਟਰੀਅਲ ਏਰੀਆ ਐਮ 15 ਵਿਖੇ ਇਕ ਪਲਾਸਟਿਕ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਹੀ ਭਿਆਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਘਟਨਾ ਦੀ ਜਾਣਕਾਰੀ ਫਾਇਰ ਬ੍ਰਿਗੇਡ ਦੇ ਕਰਮਚਾ...

ਜਲੰਧਰ- ਜਲੰਧਰ ਦੇ ਇੰਡਸਟਰੀਅਲ ਏਰੀਆ ਐਮ 15 ਵਿਖੇ ਇਕ ਪਲਾਸਟਿਕ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਹੀ ਭਿਆਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਘਟਨਾ ਦੀ ਜਾਣਕਾਰੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਆ ਕੇ ਅੱਗ ਉੱਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। 

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫੈਕਟਰੀ ਦੇ ਮਾਲਕ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਫੈਕਟਰੀ ਦੇ ਵਿੱਚ ਸ਼ਾਰਟ ਸਰਕਟ ਹੋਣ ਦੇ ਕਾਰਨ ਅੱਗ ਲੱਗੀ ਹੈ ਅਤੇ ਉਨ੍ਹਾਂ ਦੀ ਫੈਕਟਰੀ ਵਿਚ ਪਲਾਸਟਿਕ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ, ਜਿਸ ਵਿੱਚ ਕਿ ਕੈਮੀਕਲ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਇਸ ਅੱਗ ਵਿਚ ਤਕਰੀਬਨ ਉਨ੍ਹਾਂ ਦੀ ਇੱਕ ਮਸ਼ੀਨ ਜੋ ਕਿ ਅੱਸੀ ਲੱਖ ਰੁਪਏ ਦੀ ਦੱਸੀ ਜਾ ਰਹੀ ਹੈ ਸੜ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਹੈ ਕਿ ਹਾਲੇ ਤਕ ਇਹ ਨਹੀਂ ਪਤਾ ਲੱਗ ਪਿਆ ਹੈ ਕਿ ਇਸ ਅੱਗ ਵਿੱਚ ਕੁੱਲ ਕਿੰਨਾ ਕੁ ਨੁਕਸਾਨ ਹੋ ਗਿਆ ਹੈ। ਗਨੀਮਤ ਇਹ ਹੈ ਕਿ ਇਸ ਵਿੱਚ ਕਿਸੇ ਨੂੰ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
 ਉਥੇ ਹੀ ਮੌਕੇ ਉੱਤੇ ਆਏ ਫਾਇਰ ਬ੍ਰਿਗੇਡ ਦੇ ਕਰਮਚਾਰੀ ਰਜਿੰਦਰ ਸਹੋਤਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਜਿੱਦਾਂ ਹੀ ਸੂਚਨਾ ਮਿਲੀ ਤਾਂ ਉਹ ਵੱਡੀਆਂ ਪੰਜ ਗੱਡੀਆਂ ਪਾਣੀ ਦੀਆਂ ਲੈ ਕੇ ਪੁੱਜੇ ਅਤੇ ਸਖਤ ਮੁਸ਼ੱਕਤ ਬਾਅਦ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ।

Get the latest update about Jalandhar, check out more about Punjab News, plastic manufacturing factory, Online Punjabi News & Truescoop News

Like us on Facebook or follow us on Twitter for more updates.