ਲੁਧਿਆਣਾ ਪਲਾਸਟਿਕ ਦਾਣਾ ਫੈਕਟਰੀ 'ਚ ਲਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਪੰਜਾਬ ਦੇ ਲੁਧਿਆਣਾ 'ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਚੰਡੀਗੜ੍ਹ ਰੋਡ 'ਤੇ ਫੋਕਲ ਪੁਆਇੰਟ ਇਲਾਕੇ 'ਚ...

ਪੰਜਾਬ ਦੇ ਲੁਧਿਆਣਾ 'ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਚੰਡੀਗੜ੍ਹ ਰੋਡ 'ਤੇ ਫੋਕਲ ਪੁਆਇੰਟ ਇਲਾਕੇ 'ਚ ਅੱਜ ਪਲਾਸਟਿਕ ਦੇ ਦਾਣੇ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗ ਗਈ।ਜਿਸ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਅੱਗ ਇਨੀ ਭਿਆਨਕ ਸੀ ਕਿ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਤੇ ਕਾਬੂ ਪਾਇਆ ਗਿਆ ਹੈ। ਹਾਲਾਂਕਿ ਕੁਝ ਥਾਵਾਂ 'ਤੇ ਅੱਗ ਅਜੇ ਵੀ ਬਲ ਰਹੀ ਹੈ ਪਰ ਇਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ 'ਤੇ ਸਥਿਤ ਸ਼ਾਮ ਐਂਡ ਕੰਪਨੀ ਦੀ ਫੈਕਟਰੀ ਹੈ। ਸਵੇਰੇ ਕਰੀਬ 5 ਵਜੇ ਫੈਕਟਰੀ ਦੀ ਪਹਿਲੀ ਮੰਜ਼ਿਲ ਤੋਂ ਧੂੰਆਂ ਨਿਕਲਦਾ ਦੇਖਿਆ ਗਿਆ। ਆਸ-ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ ਫੈਕਟਰੀ ਮਾਲਕ ਨੂੰ ਦਿੱਤੀ। ਫੈਕਟਰੀ ਮਾਲਕ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

Get the latest update about Punjab news, check out more about Ludhiana factory fire, true scoop punjabi, Ludhiana & ludhiana news

Like us on Facebook or follow us on Twitter for more updates.