ਅੰਮ੍ਰਿਤਸਰ ਦੇ ਫੋਕਲ ਪੁਆਇੰਟ ਵਿੱਚ ਲੱਗੀ ਭਿਆਨਕ ਅੱਗ

ਇਸ ਭਿਆਨਕ ਅੱਗ ਲੱਗਣ ਦੇ ਕਾਰਨ ਰਿਹਾਇਸ਼ੀ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ...

ਖਬਰ ਅੰਮ੍ਰਿਤਸਰ ਦੀ ਹੈ ਜਿਥੇ ਸ਼ਹਿਰ ਦੇ ਫੋਕਲ ਪੁਆਇੰਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਇਸ ਭਿਆਨਕ ਅੱਗ ਲੱਗਣ ਦੇ ਕਾਰਨ ਰਿਹਾਇਸ਼ੀ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਫੋਕਲ ਪੁਆਇੰਟ ਤੋਂ ਖਤਰਾ ਹੈ, ਇਸ ਨੂੰ ਸ਼ਹਿਰ ਤੋਂ ਬਾਹਰ ਲਿਜਾਇਆ ਜਾਵੇ। ਲੋਕਾਂ ਨੂੰ ਕੈਮੀਕਲ ਫੈਕਟਰੀਆਂ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਪ੍ਰਸ਼ਾਸਨ ਨਾਲ ਗੱਲ ਕਰਨ ਦੇ ਬਾਵਜੂਦ ਫੈਕਟਰੀਆਂ ਨੂੰ ਤਬਦੀਲ ਨਹੀਂ ਕੀਤਾ ਜਾ ਰਿਹਾ।

Get the latest update about amritsar, check out more about breaking news, fire, amritsar news & focal point amritsar

Like us on Facebook or follow us on Twitter for more updates.