ਤਜਿੰਦਰ ਬੱਗਾ ਦੇ ਪਿਤਾ ਦਾ ਵੱਡਾ ਬਿਆਨ ਆਇਆ ਸਾਹਮਣੇ

ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀਆਂ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀਆਂ ਮੁਸ਼ਕਲਾਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਮੋਹਾਲੀ ਦੀ ਅਦਾਲਤ ਨੇ ਸ਼ਨੀਵਾਰ ਨੂੰ ਬੱਗਾ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਪੰਜਾਬ ਪੁਲੀਸ ਨੂੰ ਇਹ ਹੁਕਮ ਜਾਰੀ ਕੀਤੇ ਹਨ, ਜੋ ਬੱਗਾ ਨੂੰ ਮੁੜ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰੇਗੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਬੱਗਾ ਦੇ ਪਿਤਾ ਪ੍ਰੀਤ ਪਾਲ ਸਿੰਘ ਨੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ, "ਹੁਣ ਇਹ ਸਾਬਤ ਹੋ ਗਿਆ ਹੈ ਕਿ ਉਹ ਸਿਰਫ਼ ਤਜਿੰਦਰ ਬੱਗਾ ਨੂੰ ਕਿਸੇ ਨਾ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨਾ ਚਾਹੁੰਦੇ ਹਨ, ਦਿੱਲੀ ਪੁਲਿਸ ਇੱਥੇ ਜਨਕਪੁਰੀ ਵਿੱਚ ਮੌਜੂਦ ਹੈ, ਉਹ ਹਰ ਕਾਨੂੰਨੀ ਕਾਰਵਾਈ ਵਿੱਚ ਸਾਡੇ ਨਾਲ ਰਹੇਗੀ ਅਤੇ ਅਸੀਂ ਉਸ ਦਾ ਸਹਿਯੋਗ ਦੇਵਾਂਗੇ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ ਇਹ ਮਸਲਾ ਤਿੰਨ ਸੂਬਿਆਂ ਪੰਜਾਬ, ਦਿੱਲੀ ਅਤੇ ਹਰਿਆਣਾ ਦੀ ਪੁਲਿਸ ਵਿਚਾਲੇ ਉਲਝ ਕੇ ਰਹਿ ਗਿਆ। ਬੱਗਾ ਨੂੰ ਗ੍ਰਿਫਤਾਰ ਕਰਕੇ ਲਿਜਾ ਰਹੀ ਪੰਜਾਬ ਪੁਲਿਸ ਦੇ ਕਾਫਲੇ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਨੇੜੇ ਰੋਕ ਲਿਆ ਸੀ। ਹਰਿਆਣਾ ਪੁਲਿਸ ਨੇ ਬੱਗਾ ਨੂੰ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸਿਆਸਤ ਭੱਖ ਗਈ ਸੀ। ਦਿੱਲੀ ਪੁਲਿਸ ਨੇ ਬੱਗਾ ਨੂੰ ਪੰਜਾਬ ਪੁਲਿਸ ਤੋਂ ਛੁਡਵਾਇਆ ਸੀ। ਕਾਬਿਲੇਗੌਰ ਹੈ ਕਿ ਬੱਗਾ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਕਥਿਤ ਤੌਰ 'ਤੇ ਗਲਤ ਸ਼ਬਦਾਵਲੀ ਵਰਤਣ ਦਾ ਦੋਸ਼ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬੱਗਾ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਉਨ੍ਹਾਂ ਦੀ ਮਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਸੀ। 

Get the latest update about Truescoop news, check out more about National news & Latest news

Like us on Facebook or follow us on Twitter for more updates.