ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ 'ਚੋਂ ਮਿਲੀ ਪੰਜ ਸਾਲਾਂ ਬੱਚੀ ਦੀ ਲਾਸ਼, CCTV ਦੀ ਹੋ ਰਹੀ ਜਾਂਚ

ਪੁਲਿਸ ਅਧਿਕਾਰੀਆਂ ਦੁਆਰਾ ਸੀਸੀਟੀਵੀ ਵੀਡੀਓ 'ਚ ਦਿਖਾਈ ਦੇ ਰਹੀ ਇੱਕ ਮਹਿਲਾ ਬਾਰੇ ਵੀ ਜਾਣਕਾਰੀ ਇਕੱਠਾ ਕੀਤੀ ਜਾ ਰਹੀ ਹੈ

ਰੱਖੜੀ ਦਾ ਤਿਉਹਾਰ ਮੌਕੇ ਅੱਜ ਅੰਮ੍ਰਿਤਸਰ 'ਚ ਇਕ ਅਜਿਹੀ ਤਸਵੀਰ ਸਾਹਮਣੇ ਆਈ ਜੋ ਦਿਲ ਦਹਿਲਾ ਦੇਣ ਵਾਲੀ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ ਵਿਚੋਂ ਇਕ ਪੰਜ ਸਾਲਾਂ ਬੱਚੀ ਦੀ ਲਾਸ਼ ਮਿਲੀ ਹੈ। ਜਿਸ ਨਾਲ ਉੱਥੇ ਮੌਜੂਦ ਸ਼ਰਧਾਲੂਆਂ ਦੇ ਮਨਾਂ 'ਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਤੇ ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਮੌਕੇ ਤੇ ਗਲਿਆਰਾ ਚੌਂਕੀ ਦੀ ਪੁਲਿਸ ਵੀ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ। 

ਇਸ ਸਬੰਧੀ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਕੰਪਲੈਕਸ 'ਚੋਂ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ ਹੈ ਅਜੇ ਬੱਚੀ ਦੀ ਪਹਿਚਾਣ ਨਹੀਂ ਹੋ ਪਾਈ ਅਤੇ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦੁਆਰਾ ਸੀਸੀਟੀਵੀ ਵੀਡੀਓ 'ਚ ਦਿਖਾਈ ਦੇ ਰਹੀ ਇੱਕ ਮਹਿਲਾ ਬਾਰੇ ਵੀ ਜਾਣਕਾਰੀ ਇਕੱਠਾ ਕੀਤੀ ਜਾ ਰਹੀ ਹੈ। ਜਿਸ ਨੂੰ ਹਰਿਮੰਦਰ ਸਾਹਿਬ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਬੱਚੀ ਨੂੰ ਅਹਾਤੇ 'ਚ ਛੱਡਦੇ ਹੋਏ ਦੇਖਿਆ ਗਿਆ। ਔਰਤ ਬੱਚੇ ਨੂੰ ਗੋਦੀ 'ਚ ਚੁੱਕ ਕੇ ਘੁੰਮਦੀ ਨਜ਼ਰ ਆ ਰਹੀ ਹੈ। ਬੱਚੀ ਨੂੰ ਛੱਡਣ ਤੋਂ ਬਾਅਦ ਔਰਤ ਵੀ ਹੱਥ ਵਿੱਚ ਸੂਟਕੇਸ ਲੈ ਕੇ ਘੁੰਮਦੀ ਨਜ਼ਰ ਆ ਰਹੀ ਹੈ। ਜਿਸ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Get the latest update about PUNJAB NEWS, check out more about PUNJAB NEW, NEWS, AMRITSAR NEWS & DARBAR SAHIB

Like us on Facebook or follow us on Twitter for more updates.