ਮੋਹਾਲੀ ਵਿੱਚ ਕਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਮਚਾਈ ਹਲਚਲ, ਪੁਲਿਸ ਕਰ ਰਹੀ ਹਰ ਪਹਿਲੂ ਦੀ ਜਾਂਚ

ਮੋਹਾਲੀ ਵਿੱਚ ਕਾਰ 'ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਲਾਸ਼ ਮਿਲਣ ਤੋਂ ਕੁਝ ਘੰਟੇ ਬਾਅਦ, ਮੋਹਾਲੀ ਦੇ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ...

ਚੰਡੀਗੜ੍ਹ:- ਮੋਹਾਲੀ ਵਿੱਚ ਕਾਰ 'ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਲਾਸ਼ ਮਿਲਣ ਤੋਂ ਕੁਝ ਘੰਟੇ ਬਾਅਦ, ਮੋਹਾਲੀ ਦੇ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਮੋਹਾਲੀ ਦੇ ਜਲ ਵਾਯੂ ਵਿਹਾਰ ਦੇ ਰਹਿਣ ਵਾਲੇ ਕਰਨਪਾਲ ਸ਼ਰਮਾ ਦੀ ਲਾਸ਼ ਉਸ ਦੀ ਹੁੰਡਈ ਕ੍ਰੇਟਾ ਕਾਰ ਵਿੱਚੋਂ ਅੱਜ ਸਵੇਰੇ ਕਰੀਬ 6 ਵਜੇ ਉਸ ਦੀ ਰਿਹਾਇਸ਼ ਨੇੜੇ ਮਿਲੀ। ਐਸਐਸਪੀ ਨੇ ਕਿਹਾ ਕਿ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ ਅਤੇ ਜਾਂਚ ਦੌਰਾਨ ਪਾਇਆ ਗਿਆ ਕਿ ਉਸ ਦੇ ਸਿਰ ਦੇ ਸੱਜੇ ਪਾਸੇ ਗੋਲੀ ਲੱਗਣ ਦਾ ਜ਼ਖ਼ਮ ਹੈ। ਜਿਸ ਪਿਸਤੌਲ ਤੋਂ ਗੋਲੀ ਚਲੀ ਸੀ, ਉਹ ਉਸਦੇ ਸੱਜੇ ਹੱਥ ਤੋਂ ਬਰਾਮਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਦੀ ਮੁਢਲੀ ਜਾਂਚ ਦੌਰਾਨ ਇਹ ਪਤਾ ਲੱਗਿਆ ਹੈ ਕਿ ਗੋਲੀ ਪੁਆਇੰਟ ਬਲੈਂਕ ਰੇਂਜ ਤੋਂ ਚੱਲੀ ਹੈ ਅਤੇ ਜਿਸ ਸੱਜੇ ਹੱਥ ਨਾਲ ਹਥਿਆਰ ਫੜਿਆ ਹੋਇਆ ਸੀ, ਉਸ ਵਿੱਚ ਗੋਲੀ ਚੱਲਣ ਨਾਲ ਪੈਦਾ ਹੋਈ ਰਹਿੰਦ-ਖੂੰਹਦ ਵੀ ਪਾਈ ਗਈ ਜਿਸ ਤੋਂ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੀ ਸੱਜੀ ਜੇਬ ਵਿੱਚੋਂ 9 ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਪਿਤਾ ਸੁਰਿੰਦਰ ਕੁਮਾਰ ਦੇ ਬਿਆਨਾਂ ’ਤੇ ਥਾਣਾ ਫੇਜ਼ 11 ਮੁਹਾਲੀ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 306 ਤਹਿਤ ਐਫ.ਆਈ.ਆਰ ਨੰ. 71 ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।

Get the latest update about mohali police, check out more about murder suicide, Punjab police, crime & boy suicide in mohali

Like us on Facebook or follow us on Twitter for more updates.