ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰ ਤੇ ਕਾਰ ਸਣੇ ਮੁਲਜ਼ਮ ਗ੍ਰਿਫ਼ਤਾਰ

ਜਲੰਧਰ- ਕਮਿਸ਼ਨਰੇਟ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਮਿਲੀ ਹੈ। ਜੌਹਲ ਮਾਰਕਿਟ ਵਿਖੇ ਕਾਰ

ਜਲੰਧਰ- ਕਮਿਸ਼ਨਰੇਟ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਮਿਲੀ ਹੈ। ਜੌਹਲ ਮਾਰਕਿਟ ਵਿਖੇ ਕਾਰ ਖੋਹਣ ਦੇ ਮਸਲੇ ਨੂੰ ਸੁਲਝਾ ਲਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਕੇਸ ਦੀ ਪੂਰੀ ਤਰ੍ਹਾਂ ਬਾਰੀਕੀ ਨਾਲ ਜਾਂਚ ਪੜਤਾਲ ਕਰਦਿਆਂ ਇਸ ਨੂੰ ਸੁਲਝਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁੰਡਈ ਕਰੇਟਾ ਕਾਰ ਜਿਸ ਦਾ ਨੰਬਰ ਪੀਬੀ 08 ਈ 5400 ਸੀ, ਨੂੰ ਸਨੈਚਰਾਂ ਵਲੋਂ ਬੰਦੂਕ ਦੀ ਨੋਕ ’ਤੇ 18 ਅਪ੍ਰੈਲ ਨੂੰ ਸ਼ਾਮ ਸ਼ਾਮ 7.56 ਵਜੇ ਜੌਹਲ ਮਾਰਕਿਟ ਨੇੜੇ ਸਾਂਝਾ ਚੁੱਲਾ ਤੋਂ ਖੋਹ ਲਈ ਸੀ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜਸਕਿਰਨ ਸਿੰਘ ਤੇਜਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ-1 ਹਰਪਾਲ ਸਿੰਘ ਰੰਧਾਵਾ ਅਤੇ ਸਹਾਇਕ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ 'ਚ ਪੁਲਿਸ ਅਫ਼ਸਰਾਂ ਦੀ ਟੀਮ ਦਾ ਗਠਨ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੁਪਤ ਇਤਲਾਹ ਦੇ ਅਧਾਰ ’ਤੇ ਪੁਲਿਸ ਵਲੋਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਮੁੱਖ ਦੋਸ਼ੀ ਰਛਪਾਲ ਸਿੰਘ ਉਰਫ਼ ਭੋਲਾ ਪੁੱਤਰ ਲੇਟ ਸ਼ਿੰਗਾਰਾ ਸਿੰਘ ਵਾਸੀ ਪਿੰਡ ਦੌਲੇਵਾਲਾ ਨੂੰ ਉਸ ਦੇ ਜੱਦੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਪੁਲਿਸ ਸਟੇਸ਼ਨ ਸ਼ਾਹਕੋਟ ਅਤੇ ਕੋਟ ਈਸੇ ਖਾਨ ਵਿਖੇ ਦੋ ਐਫ.ਆਈ.ਆਰ. ਪਹਿਲਾਂ ਹੀ ਐਨ.ਡੀ.ਪੀ.ਐਸ.ਐਕਟ ਅਤੇ ਸਨੈਚਿੰਗ ਸਬੰਧੀ ਬਕਾਇਆ ਪਈਆਂ ਹੋਈਆਂ ਹਨ। ਮੁਲਜ਼ਮ ਦਾ ਭਰਾ ਦਿਆਲ ਸਿੰਘ ਪਹਿਲਾਂ ਹੀ ਐਨ.ਡੀ.ਪੀ.ਐਸ.ਐਕਟ ਦੇ ਤਹਿਤ ਜੇਲ੍ਹ ਅੰਦਰ ਹੈ ਅਤੇ ਮਾਤਾ ਬਲਜਿੰਦਰ ਕੌਰ ਦੇ ਖਿਲਾਫ਼ ਵੀ ਐਨ.ਡੀ.ਪੀ.ਐਸ.ਐਕਟ ਤਹਿਤ ਐਫ.ਆਈ.ਆਰ.ਦਰਜ ਹੋ ਚੁੱਕੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਕੇਸ ਵਿੱਚ ਲੋੜੀਂਦੇ ਦੋ ਹੋਰ ਮੁਲਜ਼ਮਾਂ ਮਨਜਿੰਦਰ ਸਿੰਘ ਉਰਫ਼ ਕਾਲੂ ਅਤੇ ਲਖਵਿੰਦਰ ਸਿੰਘ ਉਰਫ਼ ਲੱਖੂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਦੇਸੀ ਹਥਿਆਰ (ਦੇਸੀ ਕੱਟਾ) ਅਤੇ ਪੰਜ ਜ਼ਿੰਦਾ ਰੌਂਦ ਸਮੇਤ ਖੋਹੀ ਹੋਈ ਕਾਰ ਬਰਾਮਦ ਕੀਤੇ ਗਏ ਹੈ ਅਤੇ ਇਸ ਕੇਸ ਵਿੱਚ ਅਗਲੇਰੀ ਜਾਂਚ ਪੜਤਾਲ ਜਾਰੀ ਹੈ। ਉੱਥੇ ਹੀ ਜਿਨ੍ਹਾਂ ਦੀ ਕਾਰ ਖੋਹੀ ਗਈ ਸੀ ਉਨ੍ਹਾਂ ਨੂੰ ਉਨ੍ਹਾਂ ਦੀ ਪੁਲਸ ਵੱਲੋਂ ਕਾਰ ਲੱਭ ਕੇ ਮੁੜ ਦੇ ਦਿੱਤੀ ਗਈ ਜਿਸ 'ਤੇ ਉਨ੍ਹਾਂ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦਾ ਧੰਨਵਾਦ ਕੀਤਾ ਗਿਆ ਹੈ।

Get the latest update about Latest news, check out more about , Truescoop news, Police & Punjab news

Like us on Facebook or follow us on Twitter for more updates.