ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ 'ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ।
ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਗੁਰਤਾਗੱਦੀ ਦਿਵਸ ਤੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ ,ਜਿੱਥੇ ਵਾਹਿਗੁਰੂ ਦਾ ਅਸ਼ੀਰਵਾਦ ਲਿਤਾ ਤੇ ਗੁਰਬਾਣੀ ਦਾ ਆਨੰਦ ਮਾਣਿਆ, ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਤੇ ਅਰਦਾਸ ਕੀਤੀ ਗਈ, ਕਿ ਸਤਿਗੁਰੂ ਕਿਰਪਾ ਕਰਨ ਤੇ ਸਮੁੱਚੇ ਸੰਸਾਰ ਤੇ ਮਿਹਰ ਭਰਿਆ ਹੱਥ ਰੱਖਣ। ਆਈਆਂ ਸੰਗਤਾਂ ਨੇ ਗੁਰੂ ਚਰਨਾਂ ਹਾਜਰੀ ਭਰੀ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
Get the latest update about Harmandir sahib, check out more about news in punjabi & Punjab news
Like us on Facebook or follow us on Twitter for more updates.