ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਵਧੇਗਾ ਗਰਮੀ ਦਾ ਕਹਿਰ, 13 ਮਈ ਤੋਂ ਬਾਅਦ ਮਿਲ ਸਕਦੀ ਹੈ ਰਾਹਤ

ਚੰਡੀਗੜ੍ਹ- ਗਰਮੀ ਦਾ ਕਹਿਰ ਵੱਧਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਕਿਸਾਨਾਂ ਦੀ ਫਸਲ 'ਤੇ ਇਸ

ਚੰਡੀਗੜ੍ਹ- ਗਰਮੀ ਦਾ ਕਹਿਰ ਵੱਧਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਕਿਸਾਨਾਂ ਦੀ ਫਸਲ 'ਤੇ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਦਿੱਲੀ ਦਾ ਤਾਪਮਾਨ ਇੱਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ, ਭਾਰਤ ਦੇ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ 'ਚ ਇਸ ਹਫ਼ਤੇ ਤਿੰਨ ਦਿਨਾਂ ਤੱਕ ਗਰਮੀ ਦੀ ਲਹਿਰ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਮਈ ਮਹੀਨੇ 'ਚ ਅਪ੍ਰੈਲ ਵਰਗੀ ਸਥਿਤੀ ਪੈਦਾ ਨਹੀਂ ਹੋ ਸਕਦੀ। ਰਾਹਤ ਦੀ ਗੱਲ ਇਹ ਹੈ ਕਿ ਪੱਛਮੀ ਗੜਬੜੀ ਕਾਰਨ 13 ਮਈ ਤੋਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ, ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ, '9 ਮਈ ਤੱਕ, ਦਿੱਲੀ ਦਾ ਤਾਪਮਾਨ ਪਿਛਲੇ ਸੱਤ ਦਿਨਾਂ ਤੋਂ 40-42 ਡਿਗਰੀ ਸੈਲਸੀਅਸ ਦੇ ਅੰਦਰ ਰਿਹਾ ਹੈ। ਇਹ ਭਵਿੱਖਬਾਣੀ ਕੀਤੀ ਗਈ ਹੈ ਕਿ 11, 12 ਅਤੇ ਸੰਭਾਵਤ ਤੌਰ 'ਤੇ 13 ਤਰੀਕ ਨੂੰ ਦਿੱਲੀ ਦੇ ਕੁਝ ਸਥਾਨਾਂ 'ਤੇ ਗਰਮੀ ਦੀ ਲਹਿਰ ਦੇ ਹਾਲਾਤ ਲਗਭਗ ਤਿੰਨ ਦਿਨ ਜਾਰੀ ਰਹਿਣ ਦੀ ਸੰਭਾਵਨਾ ਹੈ। 11-12 ਮਈ ਨੂੰ ਤਾਪਮਾਨ 43-44 ਡਿਗਰੀ ਤੱਕ ਪਹੁੰਚ ਸਕਦਾ ਹੈ। ਜੇਨਾਮਨੀ ਨੇ ਅੱਗੇ ਕਿਹਾ ਕਿ ਇਸ ਸਮੇਂ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਨਹੀਂ ਹੈ ਅਤੇ ਮਈ ਦੇ ਪਹਿਲੇ 10 ਦਿਨਾਂ 'ਚ ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਗਰਮੀ ਦੀ ਲਹਿਰ ਨਹੀਂ ਹੈ।

ਰਾਹਤ ਦੀ ਭਵਿੱਖਬਾਣੀ ਕਰਦੇ ਹੋਏ, ਆਈਐਮਡੀ ਦੇ ਵਿਗਿਆਨੀ ਨੇ ਕਿਹਾ ਕਿ ਦਿੱਲੀ, ਹਰਿਆਣਾ ਅਤੇ ਪੰਜਾਬ 13 ਮਈ ਨੂੰ ਪੱਛਮੀ ਗੜਬੜੀ ਨਾਲ ਪ੍ਰਭਾਵਿਤ ਹੋਣਗੇ, ਜਿਸ ਨਾਲ ਵੱਧ ਰਹੇ ਤਾਪਮਾਨ ਨੂੰ ਕਾਬੂ ਵਿੱਚ ਰੱਖਿਆ ਜਾਵੇਗਾ। ਜੇਨਮਨੀ ਨੇ ਕਿਹਾ ਕਿ 13 ਮਈ ਤੋਂ ਪੱਛਮੀ ਗੜਬੜੀ ਅੱਗੇ ਵਧ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਗੜਬੜੀ ਕਾਰਨ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਖੇਤਰਾਂ 'ਚ ਮੀਂਹ ਨਹੀਂ ਪਵੇਗਾ, ਪਰ ਤਾਪਮਾਨ ਕੰਟਰੋਲ 'ਚ ਰਹੇਗਾ। 
72 ਸਾਲਾਂ ਦਾ ਰਿਕਾਰਡ ਟੁੱਟਾ
ਜ਼ਿਕਰਯੋਗ ਹੈ ਕਿ ਅਪ੍ਰੈਲ ਮਹੀਨੇ 'ਚ ਦਿੱਲੀ 'ਚ ਗਰਮੀ ਨੇ ਰਿਕਾਰਡ ਕਾਇਮ ਕੀਤਾ ਸੀ। ਮੌਸਮ ਵਿਭਾਗ (IMD) ਦੇ ਅਨੁਸਾਰ, ਅਪ੍ਰੈਲ 'ਚ ਦਿੱਲੀ 'ਚ 72 ਸਾਲਾਂ ਵਿੱਚ ਦੂਜਾ ਸਭ ਤੋਂ ਗਰਮ ਮਹੀਨਾ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮਾਨਸੂਨ ਨਾਲ ਜੁੜੀਆਂ ਤਿਆਰੀਆਂ ਅਤੇ ਭਿਆਨਕ ਗਰਮੀ ਨਾਲ ਨਜਿੱਠਣ ਲਈ ਇਕ ਬੈਠਕ ਦੀ ਪ੍ਰਧਾਨਗੀ ਕੀਤੀ ਸੀ।

Get the latest update about Latest news, check out more about Truescoop news, punjab news & Punjab weather

Like us on Facebook or follow us on Twitter for more updates.