ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਹੋਇਆ ਤਬਾਦਲਾ, ਦੇਖੋ ਲਿਸਟ

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਤਿੰਨ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤਬਾਦਲਾ ਕੀਤਾ ਗਿਆ ਹੈ...

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਤਿੰਨ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਵਿਚ ਇਕ ਗੁਰਦਾਸਪੁਰ ਦਾ ਪ੍ਰਿੰਸੀਪਲ ਅਤੇ ਦੋ ਮੋਗਾ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ। 

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਮੋਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਾਘਾ ਪੁਰਾਣਾ 'ਚ ਕੀਤੀ ਗਈ ਹੈ ਅਤੇ ਮੋਗਾ ਜ਼ਿਲ੍ਹੇ ਦੇ ਮਹਿਰੋਂ ਕਸਬੇ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੂੰ ਪ੍ਰਬੰਧਕੀ ਆਧਾਰ 'ਤੇ ਬਤੌਰ ਪ੍ਰਿੰਸੀਪਲ ਸਰਕਾਰੀ ਸਕੂਲ (ਲੜਕੀਆਂ) ਬਾਘਾ ਪੁਰਾਣਾ 'ਚ ਨਿਯੁਕਤ ਕੀਤਾ ਗਿਆ ਹੈ। 


ਇਸੇ ਤਰ੍ਹਾਂ ਸਰਕਾਰੀ ਸਕੂਲ (ਲੜਕੀਆਂ) ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਿੰਸੀਪਲ ਸੁਖਜਿੰਦਰਜੀਤ ਸਿੰਘ ਨੂੰ ਸਕੂਲ ਦੇ ਐਡੀਸ਼ਨਲ ਚਾਰਜ਼ ਤੋਂ ਭਾਰ ਮੁਕਤ ਕਰਦੇ ਹੋਏ ਇਸ ਸਕੂਲ ਦਾ ਐਡੀਸ਼ਨਲ ਚਾਰਜ਼ ਅਗਲੇ ਹੁਕਮਾਂ ਤਕ ਸਰਕਾਰੀ ਸਕੂਲ ਭੱਟੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਿੰਸੀਪਲ ਸੰਦੀਪ ਸਿੰਘ ਨੂੰ ਦਿੱਤਾ ਗਿਆ ਹੈ। 

Get the latest update about Education News, check out more about Moga News, Punjab News, Gurdaspur News & Punjab Govt

Like us on Facebook or follow us on Twitter for more updates.