ਲੋਕਲ ਬਾਡੀ ਵਿਭਾਗ ਦੀ ਜ਼ਿੰਮੇਦਾਰੀ ਸਿੱਧੂ ਤੋਂ ਲਈ ਗਈ ਵਾਪਸ : ਸੂਤਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਨਵਜੋਤ ਸਿੰਘ ਸਿੱਧੂ ਦਾ ਬੜਬੋਲਾਪਣ ਭਾਰੀ ਪੈ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਨੇ ਕੈਬਨਿਟ...

ਨਵੀਂ ਦਿੱਲੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਫਿਰ ਤੋਂ ਵਿਭਾਗਾਂ ਦੀ ਨਵੀਂ ਸੂਚੀ ਭੇਜ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਨਵਜੋਤ ਸਿੰਘ ਸਿੱਧੂ ਦਾ ਬੜਬੋਲਾਪਣ ਭਾਰੀ ਪੈ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਨੇ ਕੈਬਨਿਟ ਮੀਟਿੰਗ 'ਚ ਗੈਰ-ਹਾਜ਼ਰ ਰਹਿਣ ਵਾਲੇ ਸਿੱਧੂ 'ਤੇ ਕਾਰਵਾਈ ਕਰਦੇ ਹੋਏ ਲੋਕ ਬਾਡੀ ਵਿਭਾਗ ਦੀ ਜ਼ਿੰਮੇਦਾਰੀ ਵਾਪਸ ਲੈ ਲਈ ਹੈ।

ਮੰਤਰੀ ਮੰਡਲ ਵੱਲੋਂ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਤੇ ਹੋਰ ਮਾਮਲਿਆਂ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ

ਹਾਲਾਂਕਿ ਇਸ ਤੋਂ ਬਾਅਦ ਵੀ ਸਿੱਧੂ ਪੰਜਾਬ ਕੈਬਨਿਟ 'ਚ ਮੰਤਰੀ ਬਣੇ ਰਹਿਣਗੇ। ਉਨ੍ਹਾਂ ਕੋਲ੍ਹ ਹਾਲੇ ਸੈਲਾਨੀ ਅਤੇ ਸੱਭਿਆਚਰਕ ਵਿਭਾਗ ਦੀ ਜ਼ਿੰਮੇਦਾਰੀ ਸੀ। ਸੂਤਰਾਂ ਮੁਤਾਬਕ ਲੋਕਲ ਬਾਡੀ ਦੀ ਜ਼ਿੰਮੇਦਾਰੀ ਵਾਪਸ ਲੈ ਕੇ ਕੈਪਟਨ ਅਮਰਿੰਦਰ ਨੇ ਸਿੱਧੂ ਨੂੰ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਅੱਗੇ ਵੀ ਉਨ੍ਹਾਂ 'ਤੇ ਕਾਰਵਾਈ ਕਰਨ 'ਤ ਉਹ ਪਿੱਛੇ ਨਹੀਂ ਹਟਣਗੇ।

Get the latest update about Punjab Congress, check out more about News In Punjabi, Punjabi News, Navjot Singh Sidhu & Minister Of Local Government

Like us on Facebook or follow us on Twitter for more updates.